ਨਵੀਂ ਦਿੱਲੀ : ਭਾਰਤੀ ਫ਼ੌਜ ਦੇ ਇੱਕ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋਸ਼ ਲੱਗਾ ਹੈ ਕਿ ਉਕਤ ਜਵਾਨ ਫ਼ੌਜ ਦੀ ਜਾਣਕਾਰੀ ਲੀਕ ਕਰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਲਗਾਤਾਰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਦੇ ਸੰਪਰਕ 'ਚ ਸੀ ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸਰਕਾਰੀ ਸੀਕਰੇਟ ਐਕਟ 1923 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।