ਜਲੰਧਰ : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੀ ਅੱਜ ਪੰਜਾਬ ਸਰਕਾਰ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਹੋਵੇਗੀ। ਖੰਡ ਮਿੱਲਾਂ ਵੱਲ ਪਏ 900 ਕਰੋੜ ਰੁਪਏ ਬਕਾਏ ਦੇ ਮਸਲੇ ਸਮੇਤ ਹੋਰ ਕਿਸਾਨੀ ਮੰਗਾਂ ਦੇ ਹੱਲ ਲਈ ਬੀਤੇ ਦਿਨ ਕਿਸਾਨਾਂ ਵੱਲੋਂ ਅੱਜ ਯਾਨੀ 26 ਮਈ ਨੂੰ ਫਗਵਾੜਾ ਨੈਸ਼ਨਲ ਹਾਈਵੇ ਚਾਰ ਘੰਟੇ ਲਈ 10 ਤੋਂ 2 ਵਜੇ ਤੱਕ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ ਜਿਸ ਤੋਂ ਬਾਅਦ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਜੋ ਕਿ ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ 4.30 ਵਜੇ ਰੱਖੀ ਗਈ ਹੈ। ਮੀਟਿੰਗ ਦੇ ਸੱਦੇ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵੱਲੋਂ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।