ਚੰਡੀਗੜ੍ਹ : ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ਗੁਣਾਂ ਵਾਧਾ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ 1990 ਤੋਂ ਗਰੁੱਪ ਬੀਮਾ ਸਕੀਮ ਦੀਆਂ ਦਰਾਂ ਨੂੰ ਸੋਧਿਆ ਨਹੀਂ ਗਿਆ ਸੀ ਅਤੇ ਹੁਣ ਪੇਅ ਕਮਿਸ਼ਨ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਦੀਆਂ ਵਧੀਆ ਤਨਖ਼ਾਹਾਂ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ।
ਪਹਿਲਾਂ ਕਿਸੇ ਕਰਮਚਾਰੀ ਦੀ ਸਰਕਾਰੀ ਸੇਵਾ ਦੌਰਾਨ ਮੌਤ ਹੋ ਜਾਣ ਜਾਂ ਸੇਵਾ ਮੁਕਤੀ ਸਮੇਂ ਉਸ ਨੂੰ 15 ਹਜ਼ਾਰ ਰੁਪਏ ਤੋਂ 1.20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਸੀ ਜੋ ਕਿ ਹੁਣ 60 ਹਜ਼ਾਰ ਰੁਪਏ ਤੋਂ 4.80 ਲੱਖ ਰੁਪਏ ਕਰ ਦਿੱਤੀ ਗਈ ਹੈ। ਇਹ ਸਕੀਮ 1 ਜਨਵਰੀ, 2023 ਤੋਂ ਲਾਗੂ ਹੋਵੇਗੀ।