ਮੁੰਬਈ : ਸਿੱਧੂ ਮੂਸੇਵਾਲਾ (Sidhu Moosewala case) ਦੇ ਕਤਲ ਮਾਮਲੇ ਵਿਚ ਪੁਲਿਸ ਪੂਰੀ ਸਰਗਰਮ ਨਜ਼ਰ ਆ ਰਹੀ ਹੈ। ਇਸ ਮਾਮਲੇ ਵਿਚ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆਂਦਾ ਗਿਆ ਹੈ।
ਇਸ ਨੂੰ ਦੇਖਦੇ ਹੋਏ ਹਨ ਅਦਾਕਾਰ ਸਲਮਾਨ ਖਾਨ (Salman Khan) ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਰਾਜਸਥਾਨ ਤੋਂ ਗਿਰੋਹ ਦੁਆਰਾ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਸੁਰੱਖਿਅਤ ਰਹੇ।
ਮੀਡੀਆ ਰਿਪੋਰਟਾਂ ਅਨੁਸਾਰ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਸਲਮਾਨ ਖਾਨ (Salman Khan) ਦੀ ਸਮੁੱਚੀ ਸੁਰੱਖਿਆ ਵਧਾ ਦਿੱਤੀ ਹੈ। ਉਸ ਦੇ ਅਪਾਰਟਮੈਂਟ ਦੇ ਆਲੇ-ਦੁਆਲੇ ਪੁਲਸ ਮੌਜੂਦ ਰਹੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਸਥਾਨ ਤੋਂ ਆਏ ਗਿਰੋਹ ਵੱਲੋਂ ਕੋਈ ਨਾਪਾਕ ਗਤੀਵਿਧੀ ਨਾ ਕੀਤੀ ਜਾਵੇ।"
ਦੱਸਣਯੋਗ ਹੈ ਕਿ ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਪਵਿੱਤਰ ਪ੍ਰਾਣੀ ਮੰਨਦਾ ਹੈ, ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਕੁਝ ਨਕਾਰਾਤਮਕ ਪ੍ਰਸਿੱਧੀ ਉਦੋਂ ਮਿਲੀ, ਜਦੋਂ ਉਸ ਨੇ ਕਥਿਤ ਤੌਰ 'ਤੇ ਇਕ ਕਾਲੇ ਹਿਰਨ ਦੇ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼ ਬਣਾਈ।
ਲਾਰੈਂਸ ਬਿਸ਼ਨੋਈ ਨੇ 2018 ਵਿੱਚ ਇਕ ਅਦਾਲਤ ਦੇ ਬਾਹਰ ਕਿਹਾ ਸੀ, "ਅਸੀਂ ਸਲਮਾਨ ਖਾਨ ਨੂੰ ਮਾਰ ਦੇਵਾਂਗੇ।" ਬਿਸ਼ਨੋਈ ਨੇ ਇਹ ਵੀ ਕਿਹਾ, "ਇਕ ਵਾਰ ਜਦੋਂ ਅਸੀਂ ਕਾਰਵਾਈ ਕਰਾਂਗੇ ਤਾਂ ਸਭ ਨੂੰ ਪਤਾ ਲੱਗ ਜਾਵੇਗਾ। ਮੈਂ ਅਜੇ ਤੱਕ ਕੁਝ ਨਹੀਂ ਕੀਤਾ, ਉਹ ਬਗ਼ਰ ਕਿਸੇ ਕਾਰਨ ਮੇਰੇ 'ਤੇ ਅਪਰਾਧ ਦੇ ਦੋਸ਼ ਲਗਾ ਰਹੇ ਹਨ।"
ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ 'ਤੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਦਿੱਲੀ ਪੁਲਸ ਵੱਲੋਂ ਰਿਮਾਂਡ 'ਤੇ ਲਏ ਜਾਣ ਦਾ ਅੰਦਾਜ਼ਾ ਪਹਿਲਾਂ ਹੀ ਹੋ ਗਿਆ ਸੀ, ਇਸ ਲਈ ਉਸ ਨੇ ਸੁਰੱਖਿਆ ਦੀ ਚਾਲ ਚੱਲੀ ਸੀ।
ਉਸ ਦੇ ਵਕੀਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੂੰ ਮਾਰਨ ਦੀ ਸਾਜ਼ਿਸ਼ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰਚੀ ਗਈ ਸੀ, ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵਰਚੁਅਲ ਕੰਟੈਕਟ ਨੰਬਰ ਤੋਂ ਕੈਨੇਡਾ 'ਚ ਬੈਠੇ ਗੋਲਡੀ ਬਰਾੜ ਨਾਲ ਕਈ ਵਾਰ ਗੱਲ ਕੀਤੀ ਸੀ।
ਲਾਰੈਂਸ ਤਿਹਾੜ ਜੇਲ੍ਹ ਨੰਬਰ-8 ਵਿੱਚ ਸਖ਼ਤ ਸੁਰੱਖਿਆ ਵਿਚਾਲੇ ਬੰਦ ਹੈ, ਜਦੋਂਕਿ ਸਿੱਧੂ ਮੂਸੇਵਾਲਾ (Sidhu Moosewala Case) ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਕਾਮੈਂਟ ਕਰ ਕੇ ਇਸ ਖ਼ਬਰ ਸਬੰਧੀ ਆਪਣੀ ਰਾਏ ਸਾਂਝੀ ਕਰੋ