ਮੁਹਾਲੀ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਝੂਠਾ ਫਸਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਵਜੀਫਾ ਵਿਚੋਂ ਕੁਝ ਗਲਤ ਨਹੀਂ ਮਿਲਿਆ ਤਾਂ ਸਰਕਾਰ ਵੱਲੋਂ ਹੁਣ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ। ਠੇਕੇਦਾਰ ਦੀ ਡਾਇਰੀ ਵਿੱਚ ਨਾਮ ਲਿਖੇ ਜਾਣ ਦੇ ਸਵਾਲ ਨੂੰ ਲੈ ਕੇ ਕਿਹਾ ਕਿ ਡਾਇਰੀ ਵਿੱਚ ਮੇਰਾ ਨਾਮ ਨਹੀਂ ਹੈ।
ਚਮਕੌਰ ਸਿੰਘ ਅਤੇ ਕਮਲਜੀਤ ਸਿੰਘ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੇਰਾ ਉਨ੍ਹਾਂ ਦੋਵਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ ।