Friday, November 22, 2024
 

ਜੰਮੂ ਕਸ਼ਮੀਰ

Video: ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਲਿਆਈ ਮਾਨਸਾ, ਅੱਧੀ ਰਾਤ ਅਦਾਲਤ 'ਚ ਕੀਤਾ ਪੇਸ਼

June 15, 2022 06:45 AM

ਮਾਨਸਾ: ਮੂਸੇਵਾਲਾ ਕੇਸ ਵਿਚ ਪੰਜਾਬ ਪੁਲਿਸ ਮੁੱਖ ਸਾਜ਼ਸ਼ ਕਰਤਾ ਨੂੰ ਪੰਜਾਬ ਲੈ ਆਈ ਹੈ ਅਤੇ ਅਦਾਲਤ ਵਿਚ ਪੇਸ਼ ਕੀਤਾ ਹੈ। ਦਰਅਸਲ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸ਼ੱਕੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਲੈ ਕੇ ਆਈ ਹੈ। ਉਸ ਨੂੰ 15 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।

ਅਦਾਲਤ ਨੇ ਪੰਜਾਬ ਪੁਲਿਸ ਨੂੰ ਇਹ ਵੀ ਹੁਕਮ ਦਿੱਤਾ ਕਿ ਬਿਸ਼ਨੋਈ ਦੇ ਦਿੱਲੀ ਛੱਡਣ ਤੋਂ ਪਹਿਲਾਂ ਅਤੇ ਉਸ ਨੂੰ ਪੰਜਾਬ ਦੇ ਮਾਨਸਾ 'ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਨਿਯਮਾਂ ਅਨੁਸਾਰ ਡਾਕਟਰੀ ਜਾਂਚ ਨੂੰ ਯਕੀਨੀ ਬਣਾਇਆ ਗਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੇਂਸ ਬਿਸ਼ਨੋਈ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ।

ਦੱਸ ਦਈਏ ਕਿ ਬਿਸ਼ਨੋਈ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਅਤੇ ਆਰਮਜ਼ ਐਕਟ ਤਹਿਤ ਦਰਜ ਕੇਸਾਂ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹੈ। ਸਪੈਸ਼ਲ ਸੈੱਲ ਨੇ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਲਾਰੈਂਸ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ। ਇਸ ਦੌਰਾਨ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਜੁਟੀ ਪੰਜਾਬ ਪੁਲਿਸ ਨੇ ਵੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਕੇ ਲਾਰੇਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਅਤੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ।

ਉਧਰ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੇਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪੰਜਾਬ ਪੁਲਿਸ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਹੈ, ਇਸ ਲਈ ਉਸ ਤੋਂ ਪੁੱਛਗਿੱਛ ਜ਼ਰੂਰੀ ਹੈ। ਟਰਾਂਜ਼ਿਟ ਰਿਮਾਂਡ ਦੀ ਮੰਗ ਦਾ ਵਿਰੋਧ ਕਰਦੇ ਹੋਏ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਕਿ ਇਸ ਮਾਮਲੇ 'ਚ ਬਿਸ਼ਨੋਈ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

 

 

Have something to say? Post your comment

 

ਹੋਰ ਜੰਮੂ ਕਸ਼ਮੀਰ ਖ਼ਬਰਾਂ

 
 
 
 
Subscribe