ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਛੇਤੀ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਸਕਦੀ ਹੈ। ਇਸ ਲਈ ਸੀਐਮ ਭਗਵੰਤ ਮਾਨ ਨੇ ਰਾਜਸਥਾਨ ਅਤੇ ਛੱਤੀਸਗੜ੍ਹ ਤੋਂ ਜਾਣਕਾਰੀ ਮੰਗੀ ਹੈ। ਇਨ੍ਹਾਂ ਦੋਵਾਂ ਰਾਜਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ।
ਪੰਜਾਬ ਦੇ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਨ। 'ਆਪ' ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਸੀ। ਬੁੱਧਵਾਰ ਨੂੰ ਸੀਪੀਐਫ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਵਿੱਚ ਇਸ 'ਤੇ ਭਰੋਸਾ ਦਿੱਤਾ ਗਿਆ ਸੀ।
ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮਸਲਾ ਜਲਦ ਹੀ ਹੱਲ ਕੀਤਾ ਜਾਵੇਗਾ।