Saturday, February 01, 2025
 

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ 'ਚ ਕਾਂਗਰਸ ਦਾ ਪ੍ਰਦਰਸ਼ਨ, ਤੋੜੇ ਬੈਰੀਕੇਡ, ਪੁਲਿਸ ਨੇ ਕੀਤੀ ਕਾਰਵਾਈ

June 16, 2022 02:38 PM

ਚੰਡੀਗੜ੍ਹ 'ਚ ਪੰਜਾਬ ਕਾਂਗਰਸ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈ। ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪਹੁੰਚੇ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡ ’ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਅਤੇ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਚਲਾਈਆਂ ।ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ 90 ਦੇ ਕਰੀਬ ਕਾਂਗਰਸੀਆਂ ਨੂੰ ਹਿਰਾਸਤ 'ਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।

ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂਬੱਧੀ ਬੇਲੋੜਾ ਰੱਖਿਆ ਜਾ ਰਿਹਾ ਹੈ। ਜਦਕਿ ਸਭ ਕੁਝ ਕਾਗਜ਼ 'ਤੇ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

 

 

Have something to say? Post your comment

 
 
 
 
 
Subscribe