Friday, November 22, 2024
 

ਰਾਸ਼ਟਰੀ

ED ਦੀ ਹਿਰਾਸਤ ਵਿਚ ਸਤੇਂਦਰ ਜੈਨ ਦੀ ਵਿਗੜੀ ਸਿਹਤ, ਹਸਪਤਾਲ ਦਾਖ਼ਲ

June 20, 2022 08:09 PM

ਨਵੀਂ ਦਿੱਲੀ - ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਦਿਲ ਦੀ ਜਾਂਚ ਲਈ ਲੋਕਨਾਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਉਹਨਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ ਜਿਸ ਦੇ ਚਲਦਿਆ ਉਹਨਾਂ ਨੂੰ ਤਿਹਾੜ ਜੇਲ੍ਹ ਵਚੋਂ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਜੈਨ ਨੂੰ ਈਡੀ ਨੇ 30 ਮਈ ਨੂੰ ਮਨੀ ਲਾਂਡਰਿੰਗ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਪ੍ਰੈਲ ਵਿਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ।

 

Have something to say? Post your comment

 
 
 
 
 
Subscribe