ਚੰਡੀਗੜ੍ਹ, ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ ਹੈ। ਮੁਹਾਲੀ ਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ।
ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਕਈ ਦੁਕਾਨਾਂ ਅੱਗ ਦੀ ਲਪੇਟ ਵਿਚ ਆ ਗਈਆਂ ਤੇ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ।
ਅੱਗ ਲੱਗਣ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਅੱਗ ਦਾ ਕਾਲਾ ਧੂੰਆਂ ਆਸ-ਪਾਸ ਦੇ ਇਲਾਕੇ ਵਿੱਚ ਫੈਲ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਹਜੇ ਪਤਾ ਨਹੀਂ ਲੱਗ ਸਕਿਆ।