ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਹ ਭਲਕੇ 24 ਜੂਨ ਨੂੰ ਨਾਮਜ਼ਦਗੀ ਦਾਖ਼ਲ ਕਰੇਗੀ। ਮੋਦੀ ਨੇ ਟਵੀਟ 'ਤੇ ਲਿਖਿਆ, ਸ਼੍ਰੀਮਤੀ ਦ੍ਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਦੀ ਰਾਸ਼ਟਰਪਤੀ ਨਾਮਜ਼ਦਗੀ ਦੀ ਭਾਰਤ ਭਰ ਵਿੱਚ ਸਮਾਜ ਦੇ ਸਾਰੇ ਵਰਗਾਂ ਦੁਆਰਾ ਸ਼ਲਾਘਾ ਕੀਤੀ ਗਈ ਹੈ। ਜ਼ਮੀਨੀ ਸਮੱਸਿਆਵਾਂ ਬਾਰੇ ਉਨ੍ਹਾਂ ਦੀ ਸਮਝ ਅਤੇ ਭਾਰਤ ਦੇ ਵਿਕਾਸ ਲਈ ਦ੍ਰਿਸ਼ਟੀ ਬੇਮਿਸਾਲ ਹੈ। NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਦਿੱਲੀ ਪਹੁੰਚ ਗਈ।
ਹਵਾਈ ਅੱਡੇ 'ਤੇ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁਰਮੂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦੇਈਏ ਕਿ ਵਿਰੋਧੀ ਧਿਰ ਨੇ ਇਸ ਅਹੁਦੇ ਲਈ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਣੀ ਹੈ।