Tuesday, November 12, 2024
 

ਪੰਜਾਬ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ, ਸਪੀਕਰ ਸੰਧਵਾਂ ਨੇ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

June 24, 2022 12:14 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦਾ ਇਹ ਪਹਿਲਾ ਬਜਟ ਸੈਸ਼ਨ ਹੈ।

ਕੁਲਤਾਰ ਸਿੰਘ ਸੰਧਾਵਾਂ ਵੱਲੋਂ ਸਦਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰਲੈੱਸ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਜ਼ਰੀਏ ਬਜਟ ਉਪਲਬਧ ਕਰਾਇਆ ਜਾਵੇਗਾ।

ਵਿਧਾਨ ਸਭਾ ਸੈਸ਼ਨ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਵਨ ਵਿਧਾਇਕ, ਵਨ ਪੈਨਸ਼ਨ’ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਲਿਆਏਗੀ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਅਮਨ ਕਾਨੂੰਨ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਮਾਨ ਸਰਕਾਰ ਨੇ ਪਹਿਲਾਂ ਵਨ ਪੈਨਸ਼ਨ ਦਾ ਆਰਡੀਨੈਂਸ ਪਾਸ ਕੀਤਾ ਸੀ ਜਿਸ ਨੂੰ ਮਨਜ਼ੂਰੀ ਲਈ ਗਵਰਨਰ ਨੂੰ ਭੇਜਿਆ ਗਿਆ। ਹਾਲਾਂਕਿ ਰਾਜਪਾਲ ਨੇ ਇਹ ਕਹਿੰਦੇ ਹੋਏ ਵਾਪਸ ਕਰ ਦਿੱਤਾ ਸੀ ਕਿ ਇਸ ਨੂੰ ਵਿਧਾਨ ਸਭਾ ਕੋਲੋਂ ਪਾਸ ਕਰਵਾ ਕੇ ਭੇਜਿਆ ਜਾਵੇ। ਜਿਸ ਦੇ ਬਾਅਦ ਅੱਜ ਤੋਂ ਸ਼ੁਰੂ ਹੋ ਰਹੇ ਸੈਸ਼ਨ ਵਿਚ ਇਸ ਨੂੰ ਪਾਸ ਕੀਤਾ ਜਾਵੇਗਾ।

ਬਜਟ ਵਿਚ ਮਾਨ ਸਰਕਾਰ ਫ੍ਰੀ ਬਿਜਲੀ ਨੂੰ ਲੈ ਕੇ ਵੀ ਬਿਲ ਪਾਸ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਕਿ 1 ਜੁਲਾਈ ਤੋਂ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਤੋਂ ਇਲਾਵਾ ਹੈਲਥ ਇੰਫਰਾਸਟ੍ਰਚਰ ਨੂੰ ਲੈ ਕੇ ਬਜਟ ਵਿਚ ਵਿਵਸਥਾ ਕੀਤੀ ਜਾ ਸਕਦੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe