Friday, November 22, 2024
 

ਚੰਡੀਗੜ੍ਹ / ਮੋਹਾਲੀ

ਵਿਜੀਲੈਂਸ ਦੇ ਛਾਪੇ ਦੌਰਾਨ IAS ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਕਾਰਨ ਮੌਤ

June 25, 2022 07:55 PM

ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਆਈਏਐੱਸ ਅਧਿਕਾਰੀ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਦੀ ਸੈਕਟਰ-11 ਸਥਿਤ ਘਰ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਜਿਸ ਸਮੇਂ ਇਹ ਘਟਨਾ ਹੋਈ, ਪੋਪਲੀ ਦੇ ਚੰਡੀਗੜ੍ਹ ਸਥਿਤ ਘਰ ਵਿਚ ਵਿਜੀਲੈਂਸ ਜਾਂਚ ਕਰ ਰਹੀ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਕਾਰਤਿਕ ਨੂੰ ਗੋਲੀ ਮਾਰੀ ਗਈ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਚਹਿਲ ਨੇ ਕਿਹਾ ਕਿ ਕਾਰਿਤਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰੀ ਹੈ।

ਵਿਜੀਲੈਂਸ ਨੇ 4 ਦਿਨ ਪਹਿਲਾਂ ਹੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿਚ ਫੜਿਆ ਹੈ। ਪੋਪਲੀ ਨੂੰ ਅੱਜ ਹੀ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਜਾਣਾ ਹੈ। ਪਰਿਵਾਰ ਦਾ ਦੋਸ਼ ਹੈਕਿ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਨ੍ਹਾਂ ‘ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ ਜਿਸ ਵਜ੍ਹਾ ਕਾਰਨ ਪੁੱਤ ਨੇ ਇਹ ਕਦਮ ਚੁੱਕਿਆ।

ਪਰਿਵਾਰ ਮੁਤਾਬਕ ਵਿਜੀਲੈਂਸ ਦੀ ਟੀਮ ਉਨ੍ਹਾਂ ਦੇ ਘਰ ਆਈ ਸੀ। ਇਸ ਦੌਰਾਨ ਉਥੇ ਛਾਣਬੀਣ ਕੀਤੀ ਗਈ। ਵਿਜੀਲੈਂਸ ਕੋਈ ਰਿਕਵਰੀ ਕਰਨ ਲਈ ਆਈ ਸੀ। ਇਸ ਦੌਰਾਨ ਕਾਰਤਿਕ ਤੇ ਵਿਜੀਲੈਂਸ ਅਧਿਕਾਰੀਆਂ ਵਿਚਾਲੇ ਬਹਿਸ ਹੋਈ। ਬਹਿਸ ਦੇ ਬਾਅਦ ਉਨ੍ਹਾਂ ਦੇ ਪੱਤ ਨੇ ਖੁਦ ਨੂੰ ਗੋਲੀ ਮਾਰ ਲਈ। ਕਾਰਤਿਕ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੀ ਗੰਭੀਰ ਦੋਸ਼ ਲਗਾਏ। 

ਦੱਸ ਦੇਈਏ ਕਿ ਪੰਜਾਬ ਵਿੱਚ ਪੈਨਸ਼ਨ ਡਾਇਰੈਕਟਰ ਵਜੋਂ ਤਾਇਨਾਤ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਕਰਨਾਲ ਦੇ ਠੇਕੇਦਾਰ ਸੰਜੇ ਵੱਲੋਂ ਉਸ ‘ਤੇ ਦੋਸ਼ ਲਾਇਆ ਗਿਆ ਸੀ ਕਿ 7.30 ਕਰੋੜ ਦੇ ਪ੍ਰਾਜੈਕਟ ਦੇ ਬਦਲੇ ਉਸ ਤੋਂ 1 ਫੀਸਦੀ ਕਮਿਸ਼ਨ ਮੰਗਿਆ ਗਿਆ ਸੀ। ਉਸ ਵੇਲੇ ਪੋਪਲੀ ਪੰਜਾਬ ਸੀਵਰੇਜ ਬੋਰਡ ਦੇ ਸੀ.ਈ.ਓ. ਸਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਸੰਜੇ ਵਤਸ ਨੂੰ 3.50 ਲੱਖ ਰੁਪਏ ਦਿੱਤੇ।

ਇਸ ਤੋਂ ਬਾਅਦ ਦੁਬਾਰਾ ਉਸ ਤੋਂ 3.50 ਲੱਖ ਦੀ ਮੰਗੇ ਜਾ ਰਹੇ ਸਨ। ਉਦੋਂ ਤੱਕ ਸੀਵਰੇਜ ਬੋਰਡ ਤੋਂ ਪੋਪਲੀ ਦੀ ਬਦਲੀ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਜਦੋਂ ਪੋਪਲੀ ਅਫਸਰ ਹੀ ਨਹੀਂ ਤਾਂ ਫਿਰ ਪੈਸੇ ਕਿਸ ਲਈ ਮੰਗੇ ਜਾ ਰਹੇ ਹਨ। ਉਨ੍ਹਾਂ ਨੂੰ ਡਰਾਉਣ ਲਈ ਅਬੋਹਰ ਵਿੱਚ ਛੇੜਛਾੜ ਦਾ ਝੂਠਾ ਕੇਸ ਵੀ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੋਪਲੀ ਲਈ ਪੈਸੇ ਲੈਣ ਵਾਲੇ ਅਧਿਕਾਰੀ ਸੰਜੇ ਵਤਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

Have something to say? Post your comment

Subscribe