Sunday, April 06, 2025
 
BREAKING NEWS

ਪੰਜਾਬ

PSPCL ਵੱਲੋਂ ਹੁਕਮਅਦੂਲੀ ਕਰਨ ਵਾਲੇ 4 ਮੁਲਜ਼ਮ ਬਰਖ਼ਾਸਤ

June 26, 2022 09:52 PM

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ETO ਨੇ ਅੱਜ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਗੁਰਤੇਜ ਸਿੰਘ ਏ.ਏ.ਈ., ਮੇਹਰ ਚੰਦ ਕਲਰਕ, ਸੰਗੀਤ ਸੋਹਤਾ ਕਲਰਕ ਅਤੇ ਮੁਕਤਸਰ ਸਾਹਿਬ ਦੇ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਦੇ ਸਾਰੇ ਅਧਿਕਾਰੀਆਂ ਨੂੰ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਵਲੰਟਰੀ ਡਿਸਕਲੋਜ਼ਰ ਸਕੀਮ ਸਬੰਧੀ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਕਰਨ ਕਰਕੇ ਮੁਅੱਤਲ ਕਰ ਦਿੱਤਾ ਹੈ।

ਇਸਦੇ ਨਾਲ ਹੀ ਇੱਕ ਹੋਰ ਮਾਮਲੇ ਵਿੱਚ ਦਿੜ੍ਹਬਾ ਡਿਵੀਜ਼ਨ ਦੀ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ।

CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਵਿਖਾਉਂਦਿਆਂ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ਵਿੱਚ ਹੀ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰਨਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ।

ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਹੈ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਵਟਸਐਪ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਦੇਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। 

ਹਰਭਜਨ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਦੇ ਕੰਮਕਾਜ ਵਿੱਚ ਵਪਾਰਕ ਹਦਾਇਤਾਂ ਦੀ ਘੋਰ ਉਲੰਘਣਾ ਸਬੰਧੀ ਵਟਸਐਪ 'ਤੇ ਸ਼ਿਕਾਇਤ ਪ੍ਰਾਪਤ ਹੋਈ ਹੈ।

ਜਾਂਚ ਦੌਰਾਨ ਪੀ.ਐਸ.ਪੀ.ਸੀ.ਐਲ (PSPCL) ਇਨਫੋਰਸਮੈਂਟ ਵਿੰਗ ਬਠਿੰਡਾ ਨੇ ਪਾਇਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਦੇ ਅਧਿਕਾਰੀ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਦੇ ਲੋਡ ਨੂੰ ਵਧਾਉਣ ਲਈ ਟੈਸਟ ਰਿਪੋਰਟ ਦੇਣ ਵਾਸਤੇ ਮਜਬੂਰ ਅਤੇ ਪ੍ਰੇਸ਼ਾਨ ਕਰ ਰਹੇ ਹਨ ਜੋ ਕਿ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਲਈ ਸ਼ੁਰੂ ਕੀਤੀ ਵਲੰਟਰੀ ਡਿਸਕਲੋਜ਼ਰ ਸਕੀਮ ਦੀਆਂ ਵਪਾਰਕ ਹਦਾਇਤਾਂ ਦੀ ਸਰਾਸਰ ਉਲੰਘਣਾ ਹੈ। 

ਇੱਕ ਹੋਰ ਮਾਮਲੇ ਵਿੱਚ ਇੱਕ ਖਪਤਕਾਰ ਵੱਲੋਂ ਦਿੜ੍ਹਬਾ ਦੀ ਜੂਨੀਅਰ ਇੰਜਨੀਅਰ ਪ੍ਰਨੀਤ ਕੌਰ ਖ਼ਿਲਾਫ਼ ਇੱਕ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਦਾ ਲੋਡ ਵਧਾਉਣ ਸਬੰਧੀ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਮੌਕੇ 'ਤੇ ਕੀਤੀ ਗਈ ਪੜਤਾਲ ਉਪਰੰਤ ਆਊਟ ਸੋਰਸ ਡਰਾਈਵਰ ਪਰਗਟ ਸਿੰਘ ਦੀ ਜੇਬ ਵਿੱਚੋਂ 3000 ਰੁਪਏ ਬਰਾਮਦ ਹੋਏ। 

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਜੂਨੀਅਰ ਇੰਜੀਨੀਅਰ ਪ੍ਰਨੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੀ.ਐਸ.ਪੀ.ਸੀ.ਐਲ. (PSPCL) ਨੇ ਪਰਗਟ ਸਿੰਘ ਨਾਲ ਆਊਟ ਸੋਰਸ ਵਹੀਕਲ ਕੰਟਰੈਕਟ ਵੀ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ ਅਤੇ ਪਰਗਟ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਲਈ ਐਸਐਚਓ ਥਾਣਾ ਦਿੜ੍ਹਬਾ ਅਤੇ ਡਿਪਟੀ ਸੁਪਰਡੈਂਟ ਪੁਲਿਸ ਵਿਜੀਲੈਂਸ ਸੰਗਰੂਰ ਨੂੰ ਲਿਖਿਆ ਹੈ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

नशा तस्करों को नशा कारोबार या पंजाब छोड़ने की चेतावनी

बरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शन

पंजाब में शुरू नहीं हो सकी गेहूं की खरीद, एशिया की सबसे बड़ी खन्ना अनाज मंडी सूनी,

ਟੰਗਿਆ ਗਿਆ ਈਸਾਈ ਪਾਦਰੀ ਬਜਿੰਦਰ , ਉਮਰ ਕੈਦ: ਅਦਾਲਤ ਨੇ ਸੁਣਾਈ ਸਜ਼ਾ

 
 
 
 
Subscribe