Tuesday, November 12, 2024
 

ਪੰਜਾਬ

ਆਮ ਆਦਮੀ ਪਾਰਟੀ ਦਾ ਪਹਿਲਾ ਬਜਟ ਪੇਸ਼, ਪੜ੍ਹੋ ਪੂਰਾ ਵੇਰਵਾ

June 27, 2022 12:55 PM

ਚੰਡੀਗਡ਼੍ਹ : ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ  ਦੱਸਿਆ ਕਿ ਪੰਜਾਬ ਸਰਕਾਰ ਦਾ 2022-23 ਦਾ 1, 55, 860 ਕਰੋੜ ਦਾ ਕੁੱਲ ਬਜਟ ਹੈ।  ਜਿਸ ਵਿਚ 14 ਫੀਸਦੀ ਦਾ ਵਾਧਾ ਕੀਤਾ ਗਿਆ ਹੈ।  

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1, 55, 860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1, 07, 932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ।

ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ।ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ ਚੀਜ਼ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ। ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ।

Punjab Budget 2022
ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਦੇ ਉਦਯੋਗਿਕ ਵਿਕਾਸ ਲਈ 3163 ਕਰੋੜ ਰੁਪਏ ਰੱਖੇ ਗਏ ਹਨ ਜੋ ਪਿਛਲੇ ਸਾਲ ਨਾਲੋਂ 48.06% ਵੱਧ ਹਨ। ਪੰਜਾਬ ਦੇ ਵਪਾਰੀਆਂ ਲਈ ਵੱਖਰੀ ਕਮਿਸ਼ਨ ਬਣੇਗਾ। ਪੰਜਾਬ ਵਿੱਚ ਉਦਯੋਗਿਕ ਫੋਕਲ ਪੁਆਇੰਟ ਲਈ 100 ਕਰੋੜ ਰੁਪਏ ਰੱਖੇ ਹਨ। ਪੰਜਾਬ ਦੇ ਉਦਯੋਗਾਂ ਨੂੰ ਬਿਜਲੀ ਸਬਸਿਡੀ ਜਾਰੀ ਰਹੇਗੀ ਜਿਸ ਲਈ 2503 ਕਰੋੜ ਰੁਪਏ ਜਾਰੀ ਰਹਿਣਗੇ।

ਪਰਾਲੀ ਨਾ ਸਾੜਨ ਲਈ ਕੀਤੇ ਜਾਣ ਵਾਲੇ ਕੰਮਾਂ ਲਈ 200 ਕਰੋੜ ਰੁਪਏ ਰੱਖੇ

ਸੂਬੇ ਵਿੱਚ ਪਰਾਲੀ ਨਾ ਸਾੜਨ ਲਈ ਕੀਤੇ ਜਾਣ ਵਾਲੇ ਕੰਮਾਂ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ। ਅੰਮ੍ਰਿਤਸਰ ਦੇ ਵੇਰਕਾ ਵਿੱਚ ਫਲਾਂ ਤੇ ਸਬਜ਼ੀਆਂ ਦੇ ਇੱਕ ਕੋਲਡ ਸਟੋਰ ਲਈ 7 ਕਰੋੜ ਰੁਪਏ ਰੱਖੇ ਹਨ।

ਖੇਤੀ ਖੇਤਰ ਲਈ 11, 560 ਕਰੋੜ ਰੁਪਏ ਦਾ ਐਲਾਨ

ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11, 560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ।

'ਆਪ' ਸਰਕਾਰ ਦੇ ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ
ਪੰਜਾਬ ਸਰਕਾਰ ਨੇ ਬਜਟ ਵਿੱਚ ਸਿਹਤ ਲਈ 4731 ਕਰੋੜ ਰੱਖੇ ਹਨ। ਇਹ ਪਹਿਲਾਂ ਦੇ ਬਜਟ ਨਾਲੋਂ 23.80% ਵੱਧ ਹੈ। ਸਰਕਾਰ ਨੇ 117 ਮੁਹੱਲਾ ਕਲੀਨਿਕਾਂ ਲਈ 77 ਕਰੋੜ ਰੁਪਏ ਰੱਖੇ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਏਗਾ, ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ।

11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2-2 ਹਜ਼ਾਰ ਰੁਪਏ ਦੇਣ ਦਾ ਐਲਾਨ
ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।

ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ

ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe