Sunday, November 24, 2024
 
BREAKING NEWS

ਰਾਸ਼ਟਰੀ

ਸੋਨੀਆ ਗਾਂਧੀ ਦੇ ਨਿੱਜੀ ਸਹਾਇਕ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ

June 27, 2022 09:11 PM

ਨਵੀਂ ਦਿੱਲੀ: ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਨਿੱਜੀ ਸਹਾਇਕ ਪੀਪੀ ਮਾਧਵਨ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਦਿੱਲੀ ਪੁਲਿਸ ਨੇ ਮਾਮਲੇ ਦੇ ਸਬੰਧ ਵਿਚ ਇੱਕ ਬਿਆਨ ਜਾਰੀ ਕੀਤਾ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਉੱਤਮ ਨਗਰ ਪੁਲਿਸ ਸਟੇਸ਼ਨ ਵਿਚ ਭਾਰਤੀ ਦੰਡਾਵਲੀ (IPC) ਦੀ ਧਾਰਾ 376 ਅਤੇ 506 ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੂੰ 25 ਜੂਨ ਨੂੰ ਮਾਧਵਨ ਦੇ ਖ਼ਿਲਾਫ ਸ਼ਿਕਾਇਤ ਮਿਲਣ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ ਸੀ।

ਰਿਪੋਰਟਾਂ ਦੇ ਅਨੁਸਾਰ, ਮੁਲਜ਼ਮ ਪੀਪੀ ਮਾਧਵਨ (71) ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਵਜੋਂ ਕੰਮ ਕਰਦਾ ਹੈ। ਮਾਮਲਾ ਦਰਜ ਹੋਣ ਤੋਂ ਬਾਅਦ, ਮਾਧਵਨ ਨੇ ਕਿਹਾ, "ਇਹ ਬਿਲਕੁਲ ਬੇਬੁਨਿਆਦ ਅਤੇ ਇਹ ਇਕ ਸਾਜ਼ਿਸ਼ ਹੈ।"

 

Have something to say? Post your comment

 
 
 
 
 
Subscribe