ਚੰਡੀਗੜ੍ਹ : ਪੰਜਾਬ ਸਰਕਾਰ ਇੱਕ ਜੁਲਾਈ ਤੋਂ ਸੂਬੇ ਵਿਚ 300 ਯੂਨਿਟ ਮੁਫ਼ਤ ਬਿਜਲੀ ਲਾਗੂ ਕਰਨ ਜਾ ਰਹੀ ਹੈ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਸੰਸਦ ਮੈਂਬਰ ਹਰਭਜਨ ਸਿੰਘ ਨੇ ਟਵੀਟ ਕੀਤਾ ਹੈ।
ਉਨ੍ਹਾਂ ਕਿਹਾ, ''ਮੈਂ ਪੰਜਾਬ ਦੀ 'ਆਪ' ਸਰਕਾਰ ਨੂੰ ਅਪਣਾ ਪਹਿਲਾ ਵਾਅਦਾ ਪੂਰਾ ਕਰਨ ਲਈ ਮੁਬਾਰਕਬਾਦ ਦਿੰਦਾ ਹਾਂ। ਪੰਜਾਬ ਸਰਕਾਰ ਨੇ 300 ਯੂਨਿਟ ਬਿਜਲੀ ਹਰ ਮਹੀਨੇ ਮੁਫ਼ਤ ਦੇਣ ਦਾ ਅਪਣਾ ਵਾਅਦਾ ਪੂਰਾ ਕਰ ਦਿੱਤਾ ਹੈ।''