Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਰਿਸ਼ਵਖੋਰੀ ਦੇ ਮਾਮਲੇ 'ਚ ਡਰੱਗ ਇੰਸਪੈਕਟਰ ਗ੍ਰਿਫ਼ਤਾਰ

June 29, 2022 01:38 PM

ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਛਾਪਾ ਮਾਰਨ ਲਈ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਲਬੀਨ ਕੌਰ ਦੇ ਘਰ ਪਹੁੰਚੀ ਸੀ।

ਇਸ ਦੌਰਾਨ ਪੁਲਿਸ ਨੇ ਉਸ ਦੀ ਘਰ ਵਿੱਚ ਭਾਲ ਕੀਤੀ, ਪਰ ਉਹ ਨਹੀਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਡਰੱਗ ਇੰਸਪੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਲੁਕੀ ਹੋਈ ਸੀ। ਸੂਚਨਾ ਮਿਲਣ ’ਤੇ ਪੁਲਿਸ ਯੂਨੀਵਰਸਿਟੀ ਪੁੱਜੀ ਤੇ ਬਬਲੀਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ।

ਦੱਸ ਦਈਏ ਕਿ ਬਬਲੀਨ ਕੌਰ 'ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ। ਪੁਲਿਸ ਕੁਝ ਸਮੇਂ ਬਾਅਦ ਬਬਲੀਨ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲੈ ਕੇ ਆਵੇਗੀ, ਜਿੱਥੇ ਉਸ ਦਾ ਮੈਡੀਕਲ ਕਰਵਾਇਆ ਜਾਵੇਗਾ।

 

Have something to say? Post your comment

Subscribe