Friday, November 22, 2024
 

ਰਾਸ਼ਟਰੀ

ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵੱਡੀ ਰਾਹਤ

July 01, 2022 11:46 AM

ਪੈਟਰੋਲ ਤੇ ਡੀਜ਼ਲ ਦੀਆਂ ਸਥਿਰ ਕੀਮਤਾਂ ਦੌਰਾਨ ਐਲਪੀਜੀ ਸਿਲੰਡਰ (LPG Cylinder) ਦੀ ਕੀਮਤ 'ਚ ਵੱਡੀ ਰਾਹਤ ਮਿਲੀ ਹੈ। ਇਸ ਵਾਰ ਐਲਪੀਜੀ ਸਿਲੰਡਰ ਦੀ ਕੀਮਤ 198 ਰੁਪਏ ਘੱਟ ਗਈ ਹੈ। ਇਸ ਨਾਲ ਮਹਿੰਗਾਈ ਦੇ ਪੱਧਰ ਨੂੰ ਘਟਾਉਣ 'ਚ ਮਦਦ ਮਿਲੇਗੀ। ਇੰਡੀਅਨ ਆਇਲ ਵੱਲੋਂ 1 ਜੁਲਾਈ ਨੂੰ ਜਾਰੀ ਕੀਤੀਆਂ ਕੀਮਤਾਂ ਮੁਤਾਬਕ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (LPG Commercial Cylinder Price) 198 ਰੁਪਏ ਸਸਤਾ ਹੋ ਗਿਆ ਹੈ।

ਦਿੱਲੀ ਵਿੱਚ 30 ਜੂਨ ਤਕ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2219 ਰੁਪਏ 'ਚ ਮਿਲ ਰਿਹਾ ਸੀ ਜਿਸ ਦੀ ਕੀਮਤ 1 ਜੁਲਾਈ ਤੋਂ ਘੱਟ ਕੇ 2021 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਕੋਲਕਾਤਾ 'ਚ 2322 ਰੁਪਏ ਦੇ ਮੁਕਾਬਲੇ ਹੁਣ ਇਹ ਸਿਲੰਡਰ 2140 ਰੁਪਏ ਵਿੱਚ ਮਿਲੇਗਾ। ਮੁੰਬਈ 'ਚ ਕੀਮਤ 2171.50 ਰੁਪਏ ਤੋਂ ਘੱਟ ਕੇ 1981 ਰੁਪਏ ਅਤੇ ਚੇਨਈ 'ਚ 2373 ਰੁਪਏ ਤੋਂ ਘੱਟ ਕੇ 2186 ਰੁਪਏ 'ਤੇ ਆ ਗਈ ਹੈ। ਦੂਜੇ ਪਾਸੇ ਤੇਲ ਕੰਪਨੀਆਂ ਵੱਲੋਂ ਘਰੇਲੂ ਗੈਸ ਸਿਲੰਡਰਾਂ 'ਚ ਕੋਈ ਰਾਹਤ ਨਹੀਂ ਦਿੱਤੀ ਗਈ। ਦਿੱਲੀ ਵਿੱਚ 14.2 ਕਿਲੋ ਦਾ ਗੈਸ ਸਿਲੰਡਰ 1003 ਰੁਪਏ 'ਚ ਮਿਲ ਰਿਹਾ ਹੈ।

 

Have something to say? Post your comment

 
 
 
 
 
Subscribe