ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਅੱਜ ਚੰਡੀਗੜ੍ਹ ਦੇ ਗੁਰਦੁਆਰੇ ਵਿੱਚ ‘ਲਾਵਾਂ’ ਲੈਣਗੇ। ਡਾ: ਗੁਰਪ੍ਰੀਤ ਕੌਰ ਆਪਣੀਆਂ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਵੱਡੀ ਭੈਣ ਨੀਰੂ ਅਮਰੀਕਾ ਵਿੱਚ ਵਿਆਹੀ ਹੋਈ ਹੈ ਜਦੋਂਕਿ ਦੂਜੀ ਭੈਣ ਜੱਗੂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਰਹਿੰਦੀ ਹੈ।
ਡਾ. ਗੁਰਪ੍ਰੀਤ ਕੌਰ ਦਾ ਪਿਹੋਵਾ ਦੇ ਵਾਰਡ-5 ਦੀ ਤਿਲਕ ਕਲੋਨੀ ਵਿੱਚ ਮਕਾਨ ਹੈ। ਹਾਲਾਂਕਿ ਉਨ੍ਹਾਂ ਦਾ ਜੱਦੀ ਪਿੰਡ ਪਿਹੋਵਾ ਦਾ ਗੁਮਥਲਾ ਗੱਡੂ ਹੈ। ਉਸ ਦੇ ਪਿਤਾ ਇੰਦਰਜੀਤ ਸਿੰਘ ਖੇਤੀ ਕਰਦੇ ਹਨ। ਉਹ ਪਿੰਡ ਦੇ ਸਰਪੰਚ ਵੀ ਹਨ ਗੁਰਪ੍ਰੀਤ ਕੌਰ ਦਾ ਪਰਿਵਾਰ ਵਿਆਹ ਕਾਰਨ ਪੰਜਾਬ ਵਿੱਚ ਹੈ।
ਜਾਣਕਾਰੀ ਅਨੁਸਾਰ CM ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਸਾਲ 2013 ਵਿੱਚ ਅੰਬਾਲਾ ਦੇ ਮੁਲਾਣਾ ਮੈਡੀਕਲ ਕਾਲਜ ਵਿੱਚ ਦਾਖ਼ਲਾ ਲਿਆ ਸੀ। ਉਸਨੇ ਸਾਲ 2017 ਵਿੱਚ ਇੱਥੇ ਆਪਣੀ ਐਮਬੀਬੀਐਸ ਪੂਰੀ ਕੀਤੀ ਸੀ।
ਸਾਲ 2019 ਵਿੱਚ ਗੁਰਪ੍ਰੀਤ ਕੌਰ ਦੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਸੀ। ਉਦੋਂ ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ। ਇਸ ਤੋਂ ਬਾਅਦ ਗੁਰਪ੍ਰੀਤ ਕੌਰ ਸੀ.ਐਮ ਮਾਨ ਦੇ ਸਹੁੰ ਚੁੱਕ ਸਮਾਗਮ ਸਮੇਤ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਈ। ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ ਸਾਲ 2015 ਵਿੱਚ ਤਲਾਕ ਹੋ ਗਿਆ ਸੀ, ਜਿਸ ਤੋਂ ਬਾਅਦ ਇੰਦਰਪ੍ਰੀਤ ਕੌਰ ਬੇਟੇ ਦਿਲਸ਼ਾਨ ਅਤੇ ਬੇਟੀ ਸੀਰਤ ਨਾਲ ਅਮਰੀਕਾ ਵਿੱਚ ਰਹਿੰਦੀ ਹੈ।