CM ਭਗਵੰਤ ਮਾਨ ਦੇ ਵਿਆਹ ’ਚ ਪਹੁੰਚੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ। ਇਥੇ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ।
ਮੇਰਾ ਛੋਟਾ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਰੱਬ ਉਹਨਾਂ ਨੂੰ ਦੁਨੀਆ ਦੀ ਹਰ ਖੁਸ਼ੀ ਦੇਵੇ। ਦਸ ਦੇਈਏ ਕਿ ਅਰਵਿੰਦ ਕੇਜਰੀਵਾਲ CM ਮਾਨ ਦੇ ਵਿਆਹ ਵਿੱਚ ਪਿਤਾ ਦੀ ਭੂਮਿਕਾ ਅਦਾ ਕਰਨਗੇ