Friday, November 22, 2024
 

ਪੰਜਾਬ

ਮੈਡੀਕਲ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ

July 11, 2022 10:02 PM

ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਵਲ ਸਰਜਨ ਨੂੰ ਆਪਣੀ ਜੇਬ ਵਿਚੋਂ 51 ਹਜ਼ਾਰ ਦਾ ਇਨਾਮ ਦੇਣ ਦਾ ਐਲਾਨ 

ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਤਤਪਰ ਹੈ।ਸੂਬਾ ਸਰਕਾਰ ਨੇ ਇਸ ਚਾਲੂ ਵਿੱਤ ਵਰ੍ਹੇ ਲਈ ਪਾਸ ਕੀਤੇ ਗਏ ਬਜ਼ਟ ਵਿਚ ਸਿਹਤ ਵਿਭਾਗ ਦੇ ਬਜ਼ਟ ਵਿਚ ਮਿਸਾਲੀ ਵਾਧਾ ਕੀਤਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਅਸਲ ਸਥਿਤੀ ਤੋਂ ਜਾਣੂ ਹੋਣ ਦੇ ਮਕਸਦ ਨਾਲ ਅੱਜ (12 ਜੁਲਾਈ 2022) ਤੋਂ ਪੰਜਾਬ ਦੌਰੇ ਤੇ ਜਾਣਗੇ।

 

ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਸਿਹਤ ਸੰਸਥਾਵਾਂ ਦੀ ਸਥਿਤੀ ਨੂੰ ਬਾਰੀਕੀ ਨਾਲ ਸਮਝਣ ਦੇ ਨਾਲ ਲੋਕਾਂ ਦੀਆਂ ਲੋੜਾਂ ਨੂੰ ਸਮਝਣਾਂ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਤਰ੍ਹਾਂ ਦੇ ਟੂਰ ਭਵਿੱਖ ਵਿੱਚ ਕਰਦੇ ਰਹਿਣਗੇ।

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਲਾਨ ਕੀਤਾ ਉਹ ਫਰਵਰੀ 2023 ਵਿੱਚ ਪੂਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਵਲ ਸਰਜਨ ਨੂੰ ਆਪਣੀ ਜੇਬ ਵਿਚੋਂ 51 ਹਜ਼ਾਰ ਦਾ ਇਨਾਮ ਦੇਣਗੇ।

ਸਿਹਤ ਮੰਤਰੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੈਡੀਕਲ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਮੈਡੀਕਲ ਸਟੋਰ ਮਾਲਕ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਰੋਕਥਾਮ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਬਾਰੇ ਸੂਚਿਤ ਕਰ ਦਿੱਤਾ ਜਾਵੇ ਅਤੇ ਸੂਚਿਤ ਕਰਨ ਉਪਰੰਤ ਵੱਡੇ ਪੱਧਰ ਤੇ ਚੈਕਿੰਗ ਮੁਹਿੰਮ ਚਲਾਈ ਜਾਵੇ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ.ਚੇਤਨ ਸਿੰਘ ਜੋੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਨ੍ਹਾਂ ਪੰਜਾਬ ਰਾਜ ਵਿੱਚ ਸਿਹਤ ਸਬੰਧੀ ਟੈਸਟਾਂ ਦੀ ਇਕ ਰੇਟ ਤੇਅ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੰਦਿਆਂ ਅਧਿਕਾਰੀਆਂ ਨੂੰ ਅਪੀਲ ਕੀਤੀ ਜੇਕਰ ਕੋਈ ਟੈਸਟਾਂ ਵਿਚੋਂ ਕਮਿਸ਼ਨ ਦੇਣ ਦੀ ਪੇਸ਼ਕਸ਼ ਕਰਦਾ ਹੈ ਤਾਂ ਉਹ ਇਹ ਮਸਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਸਸਤੇ ਭਾਅ ਤੇ ਟੈਸਟ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਰ, ਸੰਭਵ ਯਤਨ ਕੀਤਾ ਜਾਵੇਗਾ।ਉਨ੍ਹਾਂ ਅਧਿਕਾਰੀਆਂ ਨੇ ਅਪੀਲ ਕੀਤੀ ਹਸਪਤਾਲਾਂ ਦੀ ਸਾਫ ਸਫਾਈ ਨੂੰ ਉਵੇਂ ਹੀ ਯਕੀਨੀ ਬਣਾਉਣ ਜਿਵੇ ਉਹ ਆਪਣੇ ਘਰ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਂਦੇ ਹਨ।

ਜੋੜਾਮਾਜਰਾ ਨੇ ਇਸ ਮੌਕੇ ਮਿਲਾਵਟਖੋਰੀ ਖ਼ਿਲਾਫ਼ ਵੀ ਸਖ਼ਤ ਰੁਖ਼ ਅਪਨਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਕੁਝ ਲੋਕਾਂ ਪੈਸਾ ਕਮਾਉਣ ਦੇ ਚੱਕਰ ਵਿਚ ਮਾਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਲਾਵਟਖੋਰੀ ਕਰਨ ਵਾਲਿਆਂ ਨਾਲ ਕਿਸੇ ਕਿਸਮ ਦੀ ਰਿਆਇਤ ਨਹੀਂ ਕਰੇਗੀ।

ਮੀਟਿੰਗ ਦੌਰਾਨ ਉਨ੍ਹਾਂ ਸਿਵਲ ਸਰਜਨ ਪਟਿਆਲਾ ਵਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਰਾਜ ਦੇ ਸਾਰੇ ਸਿਵਲ ਸਰਜਨਾਂ ਤੋਂ ਇਹ ਹੀ ਆਸ ਕਰਦੇ 

 

Have something to say? Post your comment

 
 
 
 
 
Subscribe