Friday, November 22, 2024
 

ਪੰਜਾਬ

Sidhu Moosewala case: ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਲਿਆਂਦਾ ਗਿਆ ਪੰਜਾਬ

July 15, 2022 09:25 AM

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ ਪੁਲਿਸ ਪੰਜਾਬ ਲੈ ਆਈ ਹੈ। ਇਹ ਦੋਵੇਂ ਸ਼ੂਟਰ ਹਰਿਆਣਾ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਸ਼ੁੱਕਰਵਾਰ ਯਾਨੀ ਅੱਜ ਮਾਨਸਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਸਨ । ਇਸ ਦੇ ਨਾਲ ਹੀ ਸਚਿਨ ਚੌਧਰੀ ਉਰਫ ਸਚਿਨ ਭਿਵਾਨੀ ਨੇ ਉਨ੍ਹਾਂ ਦੇ ਭੱਜਣ ਵਿੱਚ ਮਦਦ ਕੀਤੀ ਸੀ । ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਜਿਸ ਤੋਂ ਬਾਅਦ ਤਿਹਾੜ ਜੇਲ੍ਹ ਭੇਜਿਆ ਗਿਆ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਲਿਆ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਵਿੱਚ ਦੋਵਾਂ ਹੱਥਾਂ ਨਾਲ 6 ਗੋਲੀਆਂ ਚਲਾਉਣ ਵਾਲੇ ਅੰਕਿਤ ਸੇਰਸਾ ਨੇ ਛੋਟੀ ਉਮਰ ਵਿੱਚ ਹੀ ਜੁਰਮ ਦੀ ਦਲਦਲ ਵਿੱਚ ਫਸ ਗਿਆ । ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ਵਿੱਚ ਸ਼ਾਮਿਲ ਹੋਇਆ ਸੀ। ਜਿਸ ਤੋਂ ਬਾਅਦ ਉਹ ਮੋਨੂੰ ਡਾਗਰ ਨਾਲ ਮਿਲਿਆ। ਜਿਸ ਤੋਂ ਬੜਾ ਉਹ ਲਾਰੈਂਸ ਗੈਂਗ ਦਾ ਗੁਰਗਾ ਬਣ ਗਿਆ। 

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਰਪ ਸ਼ੂਟਰਾਂ ਪ੍ਰਿਅਵਰਤ ਫੌਜੀ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਚੁੱਕੀ ਹੈ । ਉਨ੍ਹਾਂ ਦਾ ਦੂਜੀ ਵਾਰ ਰਿਮਾਂਡ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ।

ਪੁਲਿਸ ਨੂੰ ਯਕੀਨਨ ਪਤਾ ਲੱਗਾ ਕਿ ਮੂਸੇਵਾਲਾ ਨੂੰ ਮਾਰਨ ਲਈ 1 ਕਰੋੜ ਰੁਪਏ ਖਰਚ ਕੀਤੇ ਗਏ ਹਨ । ਜਿਸ ਵਿੱਚੋਂ 5-5 ਲੱਖ ਰੁਪਏ ਸ਼ਾਰਪ ਸ਼ੂਟਰਾਂ ਅਤੇ ਬਾਕੀ ਮਦਦਗਾਰਾਂ ਨੂੰ ਮਿਲੇ । ਪੁਲਿਸ ਹੁਣ ਸ਼ਾਰਪ ਸ਼ੂਟਰਾਂ ਜਗਰੂਪ ਰੂਪਾ, ਮੰਨੂ ਕੁੱਸਾ ਅਤੇ ਦੀਪਕ ਮੁੰਡੀ ਦੀ ਭਾਲ ਕਰ ਰਹੀ ਹੈ।

 

Have something to say? Post your comment

 
 
 
 
 
Subscribe