ਚੰਡੀਗੜ੍ਹ: ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਲਈ ਸਰਕਾਰ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਬਾਰੇ ਅੰਕੜੇ ਮੰਗੇ ਹਨ। ਇਸ ਦੇ ਨਾਲ ਹੀ ਇਹਨਾਂ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।
ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹਨਾਂ ਦੀ ਸਬ-ਕਮੇਟੀ ਇਸ ਕੰਮ ਵਿਚ ਤੇਜ਼ੀ ਲਿਆ ਰਹੀ ਹੈ। ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਦੱਸਿਆ ਕਿ ਉਹਨਾਂ ਨੇ ਦੋ ਮੀਟਿੰਗਾਂ ਕੀਤੀਆਂ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ। ਅਸੀਂ ਅਜਿਹੀ ਨੀਤੀ ਬਣਾਵਾਂਗੇ ਅਤੇ ਇਸ ਤਰ੍ਹਾਂ ਕੰਮ ਕਰਾਂਗੇ ਕਿ 100% ਕਰਮਚਾਰੀ ਪੱਕੇ ਹੋ ਸਕਣ।