ਚੰਡੀਗੜ੍ਹ : ਪੰਜਾਬ 'ਚ ਕਾਂਗਰਸ ਦੇ ਸਾਬਕਾ ਮੰਤਰੀਆਂ 'ਤੇ ਹੋਈ ਕਾਰਵਾਈ ਦੇ ਵਿਰੋਧ 'ਚ ਕਾਂਗਰਸ ਸਾਹਮਣੇ ਆਈ ਹੈ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਇਸ ਬਾਰੇ ਸਖ਼ਤ ਇਤਰਾਜ਼ ਉਠਾਇਆ ਗਿਆ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਬਦਲਾਅ ਦਾ ਵਾਅਦਾ ਕੀਤਾ ਸੀ। ਜਦੋਂ ਉਹ ਕੋਈ ਬਦਲਾਅ ਨਾ ਲਿਆ ਸਕਿਆ ਤਾਂ ਉਸ ਨੇ ਬਦਲਾ ਲੈ ਲਿਆ।
ਕਾਂਗਰਸ ਦੀ ਮੀਟਿੰਗ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਵੱਲੋਂ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦਾ ਵਿਰੋਧ ਵੀ ਪ੍ਰਗਟਾਇਆ ਗਿਆ।