ਹੁਸ਼ਿਆਰਪੁਰ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਦਾ ਰਿਮਾਂਡ ਹੁਸ਼ਿਆਰਪੁਰ ਪੁਲਿਸ ਨੂੰ 2 ਦਿਨ ਦਾ ਦਿੱਤਾ ਹੈ। ਪੁਲਿਸ ਵੱਲੋਂ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਹੁਸ਼ਿਆਰਪੁਰ ਕੋਰਟ ਵਿੱਚ ਪੇਸ਼ ਕੀਤਾ ਗਿਆ। ਹੁਣ ਦੁਬਾਰਾ 21 ਜੁਲਾਈ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਿਕ ਹੁਸ਼ਿਆਰਪੁਰ ਪੁਲਿਸ 2019 ਦੇ ਫਿਰੋਤੀ ਮਾਮਲੇ ਵਿਚ ਪੁੱਛਗਿੱਛ ਲਈ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾ ਰਹੀ ਹੈ। ਇਸ ਮਾਮਲੇ ਵਿਚ ਪਹਿਲਾਂ ਤਾਂ ਸ਼ਰਾਬ ਦੇ ਠੇਕੇਦਾਰ ਅਤੇ ਵਿਪਾਰੀ ਕੋਲੋਂ ਫਿਰੋਤੀ ਮੰਗੀ ਗਈ ਸੀ ਅਤੇ ਉਸ ਤੋਂ ਫਿਰੋਤੀ ਨਾ ਮਿਲਣ ਦੀ ਸੂਰਤ ਵਿਚ ਵਪਾਰੀ ਦੇ ਘਰ 'ਤੇ ਫਾਇਰਿੰਗ ਹੋਈ ਸੀ।
ਲਾਰੈਂਸ ਬਿਸ਼ਨੋਈ ਦੇ ਹੁਸ਼ਿਆਰਪੁਰ ਪਹੁੰਚਣ ਤੋਂ ਪਹਿਲਾਂ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਸੀਸੀਟੀਵੀ ਵਾਲੀਆਂ ਵੈਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਹੋ ਸਕੇ।