Friday, November 22, 2024
 

ਪੰਜਾਬ

ਪੰਜਾਬ ਵਿੱਚ 1 ਅਗਸਤ ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ‘ਚ ਲੱਗੇਗਾ ਵਹੀਕਲ ਲੋਕੇਸ਼ਨ ਟਰੈਕਿੰਗ ਡਿਵਾਈਸ ਸਿਸਟਮ

July 19, 2022 10:57 PM

ਚੰਡੀਗੜ੍ਹ : ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਧਾਉਣਾ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਾਰੇ ਵਾਹਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 1 ਅਗਸਤ, 2022 ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ਜਿਵੇਂ ਬੱਸਾਂ, ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ਵੀ.ਐਲ.ਟੀ.ਡੀ.) ਸਿਸਟਮ ਸ਼ੁਰੂ ਕੀਤਾ ਜਾਵੇਗਾ।

 ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਇੱਕ ਬੱਸ ਇੱਕ ਪਰਮਿਟ’ ਨੂੰ ਵਾਹਨ ਪੋਰਟਲ ਨਾਲ ਜੋੜਨ ਦਾ ਫੈਸਲਾ ਵੀ ਲਿਆ ਹੈ।

 ਰਿਜਨਲ ਟਰਾਂਸਪੋਰਟ ਅਥਾਰਟੀਆਂ ਦੇ ਦਫਤਰਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਪਰਮਿਟ ਧਾਰਕਾਂ ਨੂੰ ਵਾਹਨ ਪੋਰਟਲ ‘ਤੇ ਮੋਟਰ ਵਾਹਨ ਟੈਕਸ ਕਰਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਹਨ ਪੋਰਟਲ ‘ਤੇ ‘ਇੱਕ ਬੱਸ ਇੱਕ ਪਰਮਿਟ’ ਲਾਗੂ ਹੋਣ ਪਿੱਛੋਂ ਓ.ਟੀ.ਪੀ. ਸਿਸਟਮ ਨੂੰ ਬੰਦ ਕਰ ਦਿੱਤਾ ਜਾਵੇ ਕਿਉਂ ਜੋ ਸਾਰੇ ਪਰਮਿਟ ਧਾਰਕਾਂ ਲਈ ਵਾਹਨ ਪੋਰਟਲ ‘ਤੇ ਇੱਕ ਕਲਿੱਕ ਨਾਲ ਮੋਟਰ ਵਾਹਨ ਟੈਕਸ ਜਮਾਂ ਕਰਨ ਦੀ ਸਹੂਲਤ ਉਪਲਬਧ ਹੈ। ਉਨਾਂ ਕਿਹਾ ਕਿ ਡਿਫਾਲਟਰਾਂ ਤੋਂ ਟੈਕਸ ਵਸੂਲੀ ਦਾ ਅਮਲ ਹੋਰ ਤੇਜ ਕੀਤਾ ਜਾਣਾ ਚਾਹੀਦਾ ਹੈ।    

 ਮੀਟਿੰਗ ਦੌਰਾਨ ਵੈੱਬ ਪੋਰਟਲ ‘ਤੇ ਸੰਯੁਕਤ ਸਮਾਂ ਸਾਰਣੀ ਅਪਲੋਡ ਕਰਨ ਦਾ ਵੀ ਫੈਸਲਾ ਕੀਤਾ ਗਿਆ ਤਾਂ ਜੋ ਸੂਬੇ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।

 ਸੜਕ ਹਾਦਸਿਆਂ ਵਿੱਚ ਮੌਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾੳਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਟਿੱਪਰ ਟਰੱਕ ਅਤੇ ਹੋਰ ਭਾਰੀ ਵਾਹਨਾਂ ਦੇ ਪਿਛਲੇ ਪਾਸੇ ਲੋਹੇ ਦੀ ਰਾਡ ਫਿੱਟ ਕਰਨੀ ਲਾਜ਼ਮੀ ਹੈ। ਉਨਾਂ ਕਿਹਾ ਕਿ ਅਜਿਹੇ ਕਿਸੇ ਵੀ ਵਾਹਨ ਨੂੰ ਐਮ.ਵੀ.ਆਈ. ਵੱਲੋਂ ਪਾਸ ਨਾ ਕੀਤਾ ਜਾਵੇਗਾ ਜਿਸ ’ਤੇ ਲੋਹੇ ਦੀ ਰਾਡ ਫਿੱਟ ਨਾ ਹੋਵੇ। ਉਨਾਂ ਸਬੰਧਤ ਆਰ.ਟੀ.ਏ. ਸਕੱਤਰ ਵੱਲੋਂ ਸਾਰੇ ਅੰਤਰਰਾਜੀ ਨਾਕਿਆਂ ਦਾ ਨਿਯਮਤ ਰੂਪ ਨਾਲ ਨਿਰੀਖਣ ਕਰਨ ਦੇ ਵੀ ਆਦੇਸ਼ ਦਿੱਤੇ।

 ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਅਤੇ ਸਮੂਹ ਸਕੱਤਰ ਆਰ.ਟੀ.ਏ. ਸ਼ਾਮਲ ਸਨ।    

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe