ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁੱਧਵਾਰ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਵੀਰਵਾਰ ਯਾਨੀ ਅੱਜ ਤੜਕੇ ਹੀ ਇਸ ਬਾਰੇ ਜਾਣਕਾਰੀ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਨ ਨੂੰ ਤਬੀਅਤ ਖਰਾਬ ਮਹਿਸੂਸ ਹੋਣ ਤੋਂ ਬਾਅਦ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।
ਮੁੱਖ ਮੰਤਰੀ ਦੇ ਪੇਟ ਵਿੱਚ ਦਰਦ ਲਈ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਇਨਫੈਕਸ਼ਨ ਹੋਣ ਬਾਰੇ ਕਿਹਾ ਹੈ।