Sunday, April 06, 2025
 
BREAKING NEWS

ਮਨੋਰੰਜਨ

ਮਰਹੂਮ ਮੂਸੇਵਾਲਾ ਦੇ ਪਿਤਾ ਨੂੰ ਮਿਲ ਰਹੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ

July 21, 2022 10:13 PM

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਮਰਹੂਮ ਗਾਇਕ ਦੇ ਪਿਤਾ ਨੂੰ ਸੋਸ਼ਲ਼ ਮੀਡੀਆ ਅਤੇ ਫੋਨ ਜ਼ਰੀਏ ਧਮਕੀਆਂ ਮਿਲ ਰਹੀਆਂ ਹਨ।

ਇਕ ਇੰਸਟਾਗ੍ਰਾਮ ਮੈਸੇਜ ਵਿਚ ਲਿਖਿਆ ਗਿਆ, “ਬਾਪੂ ਅਗਲਾ ਨਿਸ਼ਾਨਾ, ਪੁੱਤ ਯਾਦ ਆ ਰਿਹਾ ਨਾ...ਹੁਣ ਪੁੱਤ ਕੋਲ ਹੀ ਭੇਜਾਂਗੇ”। ਇਸ ਤੋਂ ਇਲਾਵਾ ਉਹਨਾਂ ਨੂੰ ਪਾਕਿਸਤਾਨ ਦੇ ਨੰਬਰ ਤੋਂ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਫ਼ ਕਿਹਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣਗੇ। ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾਉਦੇ ਰਹਾਂਗੇ, ਉਹਨਾਂ ਕਿਹਾ ਕਿ ਮੈਂ ਪਿੱਛੇ ਹਟਣ ਵਾਲਾ ਨਹੀਂ ਹਾਂ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਕੁਝ ਨਜ਼ਦੀਕੀ ਨੌਜਵਾਨਾਂ ਨੇ ਉਸ ਨੂੰ ਸੋਸ਼ਲ ਮੀਡੀਆ 'ਤੇ ਆ ਰਹੀਆਂ ਧਮਕੀਆਂ ਬਾਰੇ ਜਾਣਕਾਰੀ ਦਿੱਤੀ।

 

Have something to say? Post your comment

 
 
 
 
 
Subscribe