Saturday, November 23, 2024
 

ਪੰਜਾਬ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਵੱਡਾ ਅਤੇ ਨਵਾਂ ਖੁਲਾਸਾ, ਪੜ੍ਹੋ

July 22, 2022 09:24 AM

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਨੇ ਪੁਲਿਸ ਪੁੱਛਗਿੱਛ 'ਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਸ਼ਾਰਪਸ਼ੂਟਰ ਸੇਰਸਾ (19) ਨੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਧੋਖੇਬਾਜ਼ ਹੈ। ਸੇਰਸਾ ਨੇ ਦਸਿਆ ਕਿ ਬਰਾੜ ਨੇ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਅਤੇ ਉਸ ਨੂੰ ਇਹ ਵੀ ਕਿਹਾ ਗਿਆ ਕਿ ਉਸ ਦਾ ਨਾਂ ਹਰਿਆਣਾ ਵਿਚ ਚਮਕੇਗਾ। ਮੂਸੇਵਾਲਾ ਦੇ ਮਾਰੇ ਜਾਣ ਤੋਂ ਬਾਅਦ ਉਸ ਨੇ ਫ਼ੋਨ ਚੁੱਕਣਾ ਬੰਦ ਕਰ ਦਿੱਤਾ ਸੀ। ਕੀ ਸਰਸਾ ਦਾ ਇਹ ਦਾਅਵਾ ਸੱਚ ਹੈ ਜਾਂ ਪੁਲਿਸ ਨੂੰ ਗੁੰਮਰਾਹ ਕਰਨ ਵਾਲਾ, ਪੰਜਾਬ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਅੰਕਿਤ ਸੇਰਸਾ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਹੈ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ 'ਚ ਸ਼ਾਮਲ ਹੋਇਆ ਸੀ। ਰਾਜਸਥਾਨ ਵਿੱਚ 2 ਵਾਰਦਾਤਾਂ ਕਰਨ ਤੋਂ ਬਾਅਦ ਉਹ ਮੋਨੂੰ ਡਾਗਰ ਰਾਹੀਂ ਗੋਲਡੀ ਦੇ ਸੰਪਰਕ ਵਿੱਚ ਆਇਆ। ਕਤਲ ਵਾਲੇ ਦਿਨ ਸੇਰਸਾ ਦੇ ਦੋਵਾਂ ਹੱਥਾਂ ਵਿੱਚ ਪਿਸਤੌਲ ਸਨ। ਉਸ ਨੇ ਨੇੜੇ ਜਾ ਕੇ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਸੀ। ਸੇਰਸਾ ਦੀ ਜ਼ਿੰਦਗੀ ਦਾ ਇਹ ਪਹਿਲਾ ਕਤਲ ਸੀ। ਜੋ ਉਸ ਨੇ ਬੇਰਹਿਮ ਤਰੀਕੇ ਨਾਲ ਕੀਤਾ।

ਇਸ ਤੋਂ ਪਹਿਲਾਂ ਸ਼ਾਰਪਸ਼ੂਟਰ ਪ੍ਰਿਅਵਰਤ ਫੌਜੀ ਅਤੇ ਕਸ਼ਿਸ਼ ਤੋਂ ਪੁੱਛਗਿੱਛ 'ਚ ਖੁਲਾਸਾ ਹੋਇਆ ਸੀ ਕਿ ਮੂਸੇਵਾਲਾ ਨੂੰ ਮਾਰਨ ਦਾ ਸੌਦਾ 1 ਕਰੋੜ 'ਚ ਹੋਇਆ ਸੀ। ਸ਼ਾਰਪਸ਼ੂਟਰਾਂ ਨੂੰ ਖੁਸ਼ ਕਰਨ ਅਤੇ ਮਨਾਉਣ ਲਈ ਗੋਲਡੀ ਕਤਲ ਤੋਂ ਪਹਿਲਾਂ ਹਥਿਆਰ ਅਤੇ 10 ਲੱਖ ਰੁਪਏ ਭੇਜਦਾ ਹੈ। ਇਹ ਪੈਸੇ ਕਤਲ ਵਾਲੇ ਦਿਨ ਕਾਰ ਵਿੱਚ ਉਸਦੇ ਕੋਲ ਸਨ। ਹਰ ਸ਼ੂਟਰ ਨੂੰ 5-5 ਲੱਖ ਰੁਪਏ ਮਿਲਣੇ ਸਨ। ਬਾਕੀ ਪੈਸੇ ਮੂਸੇਵਾਲਾ ਦੀ ਰੇਕੀ ਅਤੇ ਸ਼ਾਰਪਸ਼ੂਟਰਾਂ ਨੂੰ ਭਜਾਉਣ ਵਿੱਚ ਮਦਦ ਕਰਨ ਵਾਲਿਆਂ ਨੂੰ ਦੇਣੇ ਸਨ।

ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਹਾਲ ਹੀ ਵਿੱਚ ਮਾਸਕ ਪਾ ਕੇ ਇੱਕ ਵੀਡੀਓ ਜਾਰੀ ਕੀਤੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਲਈ ਕੋਈ ਪੈਸਾ ਨਹੀਂ ਦਿੱਤਾ ਗਿਆ, ਜੋ ਉਨ੍ਹਾਂ ਦੇ ਇਸ਼ਾਰੇ 'ਤੇ ਕੰਮ ਕਰਦੇ ਹਨ, ਉਨ੍ਹਾਂ ਦੀਆਂ ਲੋੜਾਂ ਜ਼ਰੂਰ ਪੂਰੀਆਂ ਕਰਦੇ ਹਨ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe