ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਰਿਨ ਜੀਨ-ਪੀਅਰੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਬਿਡੇਨ ਨੂੰ ਕੋਰੋਨਾ ਹੋ ਗਿਆ ਹੈ। ਬਿਡੇਨ ਤੋਂ ਪਹਿਲਾਂ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਣੇ ਵ੍ਹਾਈਟ ਹਾਊਸ ਦੇ ਕਈ ਅਧਿਕਾਰੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ।
ਵ੍ਹਾਈਟ ਹਾਊਸ ਦੇ ਪ੍ਰੈਸ ਸਕੱਤਰ ਮੁਤਾਬਕ ਬਿਡੇਨ ਵਿੱਚ ਕੋਰੋਨਾ ਦੇ ਬਹੁਤ ਹਲਕੇ ਲੱਛਣ ਹਨ ਅਤੇ ਉਨ੍ਹਾਂ ਨੇ ਬਿਮਾਰੀ ਦੀ ਗੰਭੀਰਤਾ ਨੂੰ ਘਟਾਉਣ ਲਈ ਬਣਾਈ ਗਈ ਐਂਟੀਵਾਇਰਲ ਡਰੱਗ ਪੈਕਸਲੋਵਿਡ ਲੈਣੀ ਸ਼ੁਰੂ ਕਰ ਦਿੱਤੀ ਹੈ।
ਪ੍ਰੈਸ ਸਕੱਤਰ ਨੇ ਕਿਹਾ ਕਿ ਬਿਡੇਨ ਵ੍ਹਾਈਟ ਹਾਊਸ ਵਿਚ ਇਕੱਲੇ ਰਹਿਣਗੇ ਅਤੇ ਉਥੋਂ ਉਹ ਆਪਣਾ ਕੰਮ ਕਰਦੇ ਰਹਿਣਗੇ। ਕੈਰਿਨ ਜੀਨ-ਪੀਅਰ ਨੇ ਕਿਹਾ ਕਿ ਬਿਡੇਨ ਵ੍ਹਾਈਟ ਹਾਊਸ ਦੇ ਮੈਂਬਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੀਆਂ ਮੀਟਿੰਗਾਂ ਵਿੱਚ ਹਿੱਸਾ ਲੈਣਗੇ।