ਇਸਲਾਮਾਬਾਦ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੈਂਗਸਟਾਰਾਂ ਵੱਲੋਂ ਬੇਹਰਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੰਜਾਬ ਹੀ ਦੇਸ਼-ਵਿਦੇਸ਼ 'ਚ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕਾ ਚ ਸੋਗ ਦੀ ਲਹਿਰ ਪੈਦਾ ਹੋ ਗਈ।
ਇਸ ਮਗਰੋਂ ਪੂਰੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਉਸ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਰਹੀਆਂ। ਗੁਆਂਢੀ ਸੂਬੇ ਪਾਕਿਸਤਾਨ ਵਿਚ ਵੀ ਉਸ ਦੀ ਵੱਡੀ ਫੈਨ ਫਾਲੋਇੰਗ ਸੀ।
ਉਸ ਦੇ ਗਾਣਿਆਂ ਕਰਕੇ ਉਹ ਉਥੇ ਦੇ ਲੋਕਾਂ ਦੇ ਦਿਲਾਂ ਵਿਚ ਵੱਸਿਆ ਹੋਇਆ ਹੈ। ਇਸੇ ਦੇ ਚੱਲਦਿਆਂ ਪਾਕਿਸਤਾਨ ਵਿਚ ਮਰਹੂਮ ਗਾਇਕ ਨੂੰ ਸਨਮਾਨ ਦਿੱਤਾ ਜਾਏਗਾ।
ਪੰਜਾਬੀ ਜ਼ੁਬਾਨ ਨੂੰ ਉੱਚਾ ਚੁੱਕਣ ਲਈ ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਵੱਲੋਂ ਮਰਨ ਉਪਰੰਤ ‘ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਅੰਮ੍ਰਿਤ ਪ੍ਰੀਤਮ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਇਹ ਐਵਾਰਡ ਮਿਲਣ ਜਾ ਰਿਹਾ ਹੈ।