ਮੁਹਲੀ : ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ’ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ 24 ਜੁਲਾਈ ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ/ਜ਼ਰੂਰੀ ਮੁਰੰਮਤ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਇਸ ਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ’ਚ 2 ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ’ਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ’ਚ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ ਨੂੰ ਉਨ੍ਹਾਂ ਜ਼ਰੂਰੀ ਮੁਰੰਮਤਾਂ ਤੇ ਰੱਖ-ਰਖਾਓ ਲਈ ਬੰਦ ਰੱਖਿਆ ਜਾਂਦਾ ਹੈ, ਜੋ ਕਿ ਆਮ ਦਿਨਾਂ ’ਚ ਨਹੀਂ ਹੋ ਸਕਦੀਆਂ।
ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਤਾਂ ਕਿ ਕਿਸੇ ਸੈਲਾਨੀ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ, ਜਦਕਿ 2 ਅਗਸਤ ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ੍ਹ ਦਿੱਤੇ ਜਾਣਗੇ।