Friday, November 22, 2024
 

ਰਾਸ਼ਟਰੀ

ਹੁਣ ਤੇਲੰਗਾਨਾ 'ਚ ਮਿਲਿਆ Monkeypox ਦਾ ਸ਼ੱਕੀ ਮਰੀਜ਼

July 25, 2022 08:07 AM

ਤੇਲੰਗਾਨਾ : ਸਥਾਨਕ ਕਾਮਰੇਡੀ ਜ਼ਿਲ੍ਹੇ ਵਿੱਚ ਵਿਦੇਸ਼ ਤੋਂ ਪਰਤੇ ਇੱਕ ਵਿਅਕਤੀ ਵਿੱਚ Monkeypox ਦੇ ਲੱਛਣ ਦੇਖੇ ਗਏ ਹਨ। ਰਾਜ ਦੇ ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਮਰੀਜ਼ ਨੂੰ ਹੈਦਰਾਬਾਦ ਦੇ ਸਰਕਾਰੀ ਬੁਖਾਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਵਿਅਕਤੀ 6 ਜੁਲਾਈ ਨੂੰ ਕੁਵੈਤ ਤੋਂ ਵਾਪਸ ਆਇਆ ਸੀ ਅਤੇ ਉਸ ਨੂੰ 20 ਜੁਲਾਈ ਨੂੰ ਬੁਖਾਰ ਸੀ।

ਰਾਜ ਦੇ ਪਬਲਿਕ ਹੈਲਥ ਡਾਇਰੈਕਟਰ ਸ਼੍ਰੀਨਿਵਾਸ ਰਾਓ ਨੇ ਕਿਹਾ ਕਿ ਵਿਅਕਤੀ ਦੇ 23 ਜੁਲਾਈ ਨੂੰ ਧੱਫੜ ਹੋਣੇ ਸ਼ੁਰੂ ਹੋ ਗਏ ਸਨ, ਜਿਸ ਤੋਂ ਬਾਅਦ ਉਸਨੂੰ ਕਾਮਰੇਡੀ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਰਾਓ ਨੇ ਦੱਸਿਆ ਕਿ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਮੌਂਕੀਪੌਕਸ ਦੇ ਲੱਛਣ ਦਿਖਾਈ ਦੇਣ 'ਤੇ ਉਸ ਨੂੰ ਕਾਮਰੇਡੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਅਤੇ ਉਥੋਂ ਮਰੀਜ਼ ਨੂੰ ਇੱਥੋਂ ਦੇ ਜਵਾਰ ਹਸਪਤਾਲ ਲਿਆਂਦਾ ਗਿਆ।

ਮਰੀਜ਼ ਦੇ ਨਮੂਨੇ ਲੈਣ ਤੋਂ ਬਾਅਦ ਉਸਨੂੰ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (NIV) ਵਿੱਚ ਭੇਜਿਆ ਜਾਵੇਗਾ ਅਤੇ ਰਿਪੋਰਟ ਆਉਣ ਤੱਕ ਉਸਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਜਾਵੇਗਾ। ਸੀਨੀਅਰ ਸਿਹਤ ਅਧਿਕਾਰੀ ਨੇ ਕਿਹਾ, “ਅਸੀਂ ਛੇ ਲੋਕਾਂ ਦੀ ਪਛਾਣ ਕੀਤੀ ਹੈ , ਜੋ ਇਸ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ।

ਹਾਲਾਂਕਿ, ਉਨ੍ਹਾਂ ਵਿੱਚ ਕੋਈ ਲੱਛਣ ਨਹੀਂ ਹਨ ਅਤੇ ਉਨ੍ਹਾਂ ਨੂੰ ਆਈਸੋਲੇਸ਼ਨ ਵਿੱਚ ਵੀ ਰੱਖਿਆ ਗਿਆ ਹੈ। ਤੇਲੰਗਾਨਾ ਦੇ ਸਿਹਤ ਮੰਤਰੀ ਟੀ ਹਰੀਸ਼ ਰਾਓ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਦੇ ਆਧਾਰ 'ਤੇ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ।

 

 

Have something to say? Post your comment

 
 
 
 
 
Subscribe