ਨਵੀਂ ਦਿੱਲੀ: ਮੰਕੀਪੌਕਸ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਲਈ ਕੇਂਦਰ ਸਰਕਾਰ ਦੇ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਕੇਂਦਰ ਸਰਕਾਰ ਨੇ ਜਾਰੀ ਨਿਰਦੇਸ਼ਾਂ ਵਿੱਚ 21 ਦਿਨਾਂ ਦਾ ਆਈਸੋਲੇਸ਼ਨ, ਮਾਸਕ ਪਹਿਨਣਾ, ਹੱਥਾਂ ਨੂੰ ਸਾਫ਼ ਰੱਖਣਾ, ਜ਼ਖ਼ਮਾਂ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣਾ।
ਇਸ ਤੋਂ ਇਲਾਵਾ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦਾ ਇੰਤਜ਼ਾਰ ਕਰਨਾ ਸ਼ਾਮਲ ਹੈ। ਵੈਸੇ, ਇਹੋ ਜਿਹੇ ਦਿਸ਼ਾ-ਨਿਰਦੇਸ਼ ਮਈ ਵਿੱਚ ਜਾਰੀ ਕੀਤੇ ਗਏ ਸਨ।
ਦਿੱਲੀ ਸਰਕਾਰ ਨੇ ਆਪਣੇ ਹਸਪਤਾਲਾਂ ਅਤੇ 11 ਮਾਲੀਆ ਜ਼ਿਲ੍ਹਿਆਂ ਨੂੰ ਉਨ੍ਹਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਸਨ।