ਚੰਡੀਗੜ੍ਹ : ਪਠਾਨਕੋਟ ਪ੍ਰਸਾਸ਼ਨ ਵੱਲੋਂ ਪਠਾਨਕੋਟ ਵਿੱਚ ਹੜ੍ਹ ਆਉਣ ਦੀ ਪੂਰੀ ਸੰਭਾਵਨਾ ਦਾ ਅਲਰਟ ਜਾਰੀ ਕੀਤਾ ਹੈ।ਇਸ ਦੇ ਮੱਦੇਨਜ਼ਰ ਕਿਸੇ ਵੀ ਅਧਿਕਾਰੀ ਤੇ ਕਰਮਚਾਰੀ ਦੀ ਐਮਰਜੈਂਸੀ ਸੇਵਾ ਦੀ ਜ਼ਰੂਰਤ ਪੈ ਸਕਦੀ ਹੈ।
ਇਸੇ ਨੂੰ ਲੈ ਕੇ ਪ੍ਰਸਾਸ਼ਨ ਨੇ ਕਿਹਾ ਹੈ ਕਿ, ਕੋਈ ਵੀ ਕਰਮਚਾਰੀ ਜਾਂ ਫਿਰ ਅਧਿਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਵਾਨਗੀ ਤੋਂ ਸਟੇਸ਼ਨ ਨਹੀਂ ਛੱਡੇਗਾ ਅਤੇ ਉਨ੍ਹਾਂ ਦੀ ਛੁੱਟੀ ਦੀ ਮਨਾਹੀ ਹੋਵੇਗੀ।