ਮੁਹਾਲੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਸ਼ੁੱਕਰਵਾਰ ਦੇਰ ਸ਼ਾਮ ਆਈ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
OSD ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਡਿਪਟੀ ਸਪੀਕਰ ਦੀ ਸਿਹਤ ਪਿਛਲੇ ਤਿੰਨ-ਚਾਰ ਦਿਨ ਤੋਂ ਖਰਾਬ ਚੱਲ ਰਹੀ ਸੀ। ਇਸ ਕਾਰਨ ਉਨ੍ਹਾਂ ਚੰਡੀਗੜ੍ਹ ਵਿਖੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ।
ਉਨ੍ਹਾਂ ਕਿਹਾ ਕਿ ਇਸ ਲਈ ਡਿਪਟੀ ਸਪੀਕਰ ਡਾਕਟਰ ਦੇ ਦੱਸੇ ਅਨੁਸਾਰ ਆਪਣੇ ਗੜ੍ਹਸ਼ੰਕਰ ਸਥਿਤ ਘਰ ਵਿੱਚ ਇਕਾਂਤਵਾਸ ਹੋ ਗਏ ਹਨ ਅਤੇ ਉਹ ਕੁਝ ਦਿਨਾਂ ਲਈ ਆਮ ਲੋਕਾਂ ਨੂੰ ਨਹੀਂ ਮਿਲ ਸਕਣਗੇ।