Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਸਰਕਾਰ ਨੇ 1056 ਪਟਵਾਰੀ ਦੀਆਂ ਪੋਸਟਾਂ ਕੀਤੀਆਂ ਖਤਮ

August 03, 2022 07:27 AM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦੇ ਹੋਏ ਪਟਵਾਰੀਆਂ ਦੀਆਂ ਪੰਜਾਬ ਵਿੱਚ ਅਸਾਮੀਆਂ ਦੀ ਗਿਣਤੀ 4716 ਤੋਂ 3660 ਕਰ ਦਿੱਤੀ ਹੈ। ਜਿਸ ਨਾਲ ਲਗਭਗ 1056 ਪਟਵਾਰੀ ਦੀਆਂ ਪੋਸਟਾਂ ਖਤਮ ਹੋ ਗਈਆਂ ਹਨ। 

ਇਸ ਸਬੰਧੀ ਗੱਲ ਬਾਤ ਕਰਦੇ ਹੋਏ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਪੰਜਾਬ ਦੇ ਬੇਰੁਜਗਾਰ ਲੋਕਾਂ ਨਾਲ ਧੋਖਾ ਹੈ। ਪੰਜਾਬ ਵਿੱਚ 13 ਜਿਲਿਆਂ ਤੋਂ 23 ਅਤੇ ਤਹਿਸੀਲਾਂ 62 ਤੋਂ 96 ਬਣ ਚੁੱਕੀਆਂ ਹਨ।

ਉਹਨਾਂ ਕਿਹਾ ਕਿ ਬੀਤੇ ਸਾਲਾਂ ਵਿੱਚ ਪੰਜਾਬ ਦਾ ਸ਼ਹਿਰੀਕਰਨ ਹੋਣ ਤੇ ਨਵੇਂ ਜਿਲੇ ਤੇ ਤਹਿਸੀਲਾਂ ਬਣਨ ਨਾਲ ਗਰਾਊਂਡ ਲੈਵਲ ਤੇ ਪਟਵਾਰੀ ਦਾ ਕੰਮ ਘਟਣ ਦੀ ਬਜਾਏ ਵੱਧ ਚੁੱਕਾ ਹੈ। ਉਹਨਾਂ ਸਰਕਾਰ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਪੰਜਾਬ ਸਰਕਾਰ ਦੱਸੇ ਕਿ ਪਟਵਾਰੀ ਦਾ ਕਿਹੜਾ ਕੰਮ ਘਟਿਆ ਹੈ।

ਉਹਨਾਂ ਕਿ ਸਗੋਂ ਪੰਜਾਬ ਤੇ ਭਾਰਤ ਸਰਕਾਰ ਦੀਆਂ ਨਵੀਆਂ ਸਕੀਮਾਂ ਜਿਵੇਂ ਮਾਲ ਰਿਕਾਰਡ ਆਨਲਾਈਨ ਕਾਰਨ, ਪ੍ਰਧਾਨ ਮੰਤਰੀ ਜਨ ਧਨ ਯੋਜਨਾ , ਆਯੁਸ਼ਮਾਨ ਸਕੀਮ , ਲਾਲ ਲਕੀਰ ਦੀ ਮਾਲਕੀ ਕਾਇਮ ਕਰਨ ਆਦਿਕ ਨਾਲ ਪਟਵਾਰੀ ਦਾ ਕੰਮ ਬਹੁਤ ਵਧ ਚੁੱਕਿਆ ਹੈ।

ਅਸਾਮੀਆਂ ਦੀ ਗਿਣਤੀ ਵਧਾਉਣ ਦੀ ਬਜਾਏ ਘਟਾਉਣ ਕਾਰਨ ਉਹਨਾਂ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਭਾਵੇਂ ਆਸਾਮੀਆਂ ਘਟਾਉਣ ਦਾ ਪ੍ਰੋਸੈਸ 2019 ਵਿੱਚ ਸ਼ੁਰੂ ਹੋਇਆ ਪਰੰਤੂ ਇਸਨੂੰ ਲਾਗੂ ਕਰਨ ਵਾਲੀ ਮੌਜੂਦਾ ਆਮ ਆਦਮੀ ਸਰਕਾਰ ਵੀ ਉੱਨੀ ਹੀ ਦੋਸ਼ੀ ਹੈ। 

ਉਹਨਾਂ ਨੇ ਕਿਹਾ ਕਿ ਜੇਕਰ ਇਸ ਸਰਕਾਰ ਨੇ ਪਿਛਲੀ ਸਰਕਾਰ ਦੇ ਬਣਾਏ ਕਾਨੂੰਨ ਹੀ ਲਾਗੂ ਕਰਨੇ ਹਨ ਤਾਂ ਬਦਲਾਵ ਲਿਆਉਣਾ ਅਸੰਭਵ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਐਨਾ ਹੀ ਵਿੱਤੀ ਬੋਝ ਹੈ ਤਾਂ ਉਹ ਨਵੇਂ ਬਣਾਏ ਕਮਿਸ਼ਨਰ ਆਫਿਸ ਅਤੇ ਨਵੇਂ ਬਣਾਏ ਜਿਲੇ ਤੇ ਤਹਿਸੀਲਾਂ ਵੀ ਖਤਮ ਕਰ ਦੇਵੇ ਤੇ ਆਸਾਮੀਆਂ ਘਟਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਪੰਜਾਬ ਦੇ ਐਮ ਐਲ ਏ ਹਲਕੇ ਘਟਾਉਣ ਦਾ ਪ੍ਰੋਸੈਸ ਵੀ ਸ਼ੁਰੂ ਕਰ ਦੇਵੇ।

 

Have something to say? Post your comment

Subscribe