Friday, November 22, 2024
 

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (4 ਅਗਸਤ 2022)💐

August 04, 2022 07:21 AM

ਸਲੋਕ ਮਃ ੩ ॥

ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ਮਃ ੩ ॥

ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ਪਉੜੀ ॥

ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

ਪੰਜਾਬੀ ਵਿਆਖਿਆ

ਵੀਰਵਾਰ, 20 ਸਾਵਣ (ਸੰਮਤ 554 ਨਾਨਕਸ਼ਾਹੀ) (ਅੰਗ: 551)

 ਸਲੋਕ ਮਃ ੩ ॥

ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ।

ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।ਮਃ ੩ ॥

(ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ ।ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ ।ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ ।੨।ਪਉੜੀ ॥

ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮।

सलोक मः ३ ॥

गुरमुखि प्रभु सेवहि सद साचा अनदिनु सहजि पिआरि ॥सदा अनंदि गावहि गुण साचे अरधि उरधि उरि धारि ॥अंतरि प्रीतमु वसिआ धुरि करमु लिखिआ करतारि ॥नानक आपि मिलाइअनु आपे किरपा धारि ॥१॥मः ३ ॥

कहिऐ कथिऐ न पाईऐ अनदिनु रहै सदा गुण गाए ॥विणु करमै किनै न पाइओ भउकि मुए बिललाए ॥गुर कै सबदि मनु तनु भिजै आपि वसै मनि आए ॥नानक नदरी पाईऐ आपे लए मिलाए ॥२॥पउड़ी ॥

आपे वेद पुराण सभि सासत आपि कथै आपि भीजै ॥आपे ही बहि पूजे करता आपि परपंचु करीजै ॥आपि परविरति आपि निरविरती आपे अकथु कथीजै ॥आपे पुंनु सभु आपि कराए आपि अलिपतु वरतीजै ॥आपे सुखु दुखु देवै करता आपे बखस करीजै ॥८॥

सलोक म: ३ ।।

सतिगुरू के सन्मुख रहने वाले मनुष्य हर समय सहज अवस्था में लिव जोड़ कर(सदा एक मन एक चित रह कर) हमेशा सच्चे प्रभु को सिमरते हैंऔर नीचे ऊपर(सब जगह)व्यापक हरि को हृदय में बसा कर चढ़दी कला में(रह कर)सदा सच्चे की सिफत सालाह करते हैं ।

धुर दरगाह से ही प्रभु ने(उनके लिए)बख्शीश(का फुरमान)लिख दिया है(इस लिए)उन के हृदय में प्यारा प्रभु बसता है, हे नानक ! उस प्रभु ने आप ही किरपा कर के उन को आपने में मिला लिया है ।१।

म: ३ ।।(जब तक सतिगुरु के शब्द के द्वारा हृदय नहीं पसीजता और प्रभु की बख्शीश का पात्र नहीं बनता, तब तक)(चाहे)सदा हर समय गुण गाता रहे, (इस तरह)कहने और बयान करने से अंत नही पाया जा सकता, किरपा से बिना किसी को नही मिला, कई रोते, पुकारते मर गए हैं ।

सतिगुरू के शब्द के द्वारा (ही )मन और तन पसीजता है और प्रभु हृदय में बसता है । हे नानक ! प्रभु अपनी किरपा जिस पर करे उसे ही मिलता है, वह आप ही(जीव को)अपने से मिलाता है।२।

पऊड़ी ।। सारे वेद पुराण और शास्त्र प्रभु आप ही रचने वाला है, आप ही इनकी कथा करता है और आप ही(सुन कर)प्रसन्न होता है, प्रभु आप ही बैठ कर(पुराण आदि के मत्त अनुसार)पूजा करता है और आप ही(और)पसारा पसारता है, आप ही संसार में(भोगों में) मस्त हो रहा है और आप ही (कहीं)इनसे अलग हो कर उदास हो बैठा है वह अकथ परमात्मा आपना आप आप ही बयान करता है, पुन्न भी आप ही करवाता है, फिर(पाप)पुन्न से अलेप भी आप ही बरतता है, आप ही प्रभु दुःख सुख देता है और आप ही मेहर करता है

Shalok, Third Mahalla:

The Gurmukhs serve God forever; night and day, they are steeped in the Love of the True Lord.They are in bliss forever, singing the Glorious Praises of the True Lord; in this world and in the next, they keep Him clasped to their hearts.

Their Beloved dwells deep within; the Creator pre-ordained this destiny.O Nanak, He blends them into Himself; He Himself showers His Mercy upon them. ||1||Third Mehl:By merely talking and speaking, He is not found.

Night and day, sing His Glorious Praises continually.Without His Merciful Grace, no one finds Him; many have died barking and bewailing.When the mind and body are saturated with the Word of the Guru’s Shabad, the Lord Himself comes to dwell in his mind.

O Nanak, by His Grace, He is found; He unites us in His Union. ||2||Pauree:He Himself is the Vedas, the Puraanas and all the Shaastras; He Himself chants them, and He Himself is pleased.He Himself sits down to worship, and He Himself creates the world.

He Himself is a householder, and He Himself is a renunciate; He Himself utters the Unutterable.He Himself is all goodness, and He Himself causes us to act; He Himself remains detached.He Himself grants pleasure and pain; the Creator Himself bestows His gifts. ||8||

 

Have something to say? Post your comment

 
 
 
 
 
Subscribe