ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਖਹਿਰਾ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਦੱਸਿਆ ਹੈ ਅਤੇ ਕਿਹਾ ਕਿ ਉਹ ਬਤੌਰ ਮੁਲਾਜ਼ਮ ਅੱਗੇ ਵੀ ਸੰਘਰਸ਼ਾਂ 'ਚ ਸ਼ਾਮਿਲ ਹੁੰਦੇ ਰਹਿਣਗੇ।