ਚੰਡੀਗੜ੍ਹ: ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਦਿੱਲੀ ਦੌਰੇ 'ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ ਅਤੇ ਐਤਵਾਰ ਯਾਨੀ ਭਲਕ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।
ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਸੂਬੇ ਨੂੰ MSP ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਉਣਗੇ। ਉਹ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਹ ਪੰਜਾਬ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਬਣਾਈ ਕਮੇਟੀ ਤੋਂ ਬਾਹਰ ਰੱਖਣ ਦੇ ਮੁੱਦੇ ਦਾ ਵਿਰੋਧ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਵਿੱਚ ਸਬੰਧਤ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ।ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹੋਏ ਅੰਦੋਲਨ ਤੋਂ ਬਾਅਦ ਰੱਦ ਕੀਤੇ ਗਏ ਕਾਨੂੰਨਾਂ ਨੂੰ ਬਦਲਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਨੂੰ ਇਸ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਦੇ ਸਾਹਮਣੇ ਵੱਡੇ ਮੰਚ 'ਤੇ ਵਿਰੋਧ ਕਰਨ ਦਾ ਇਹ ਪਹਿਲਾ ਮੌਕਾ ਹੋਵੇਗਾ।