Saturday, November 23, 2024
 

ਚੰਡੀਗੜ੍ਹ / ਮੋਹਾਲੀ

ਪੰਜਾਬ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਹੋਈ ਰੱਦ

August 09, 2022 07:27 AM

ਚੰਡੀਗੜ੍ਹ - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਭਰਤੀ ਖ਼ਿਲਾਫ਼ ਪਿਛਲੇ ਸਾਲ ਹਾਈ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਹੋਈਆਂ ਸਨ ਤੇ ਇਸ ਨਿਯਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਸਿਰਫ਼ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਸਰਕਾਰੀ ਕਾਲਜਾਂ ਵਿਚ ਠੇਕੇ ’ਤੇ ਕੰਮ ਕਰਨ ਵਾਲੇ ਬਿਨੈਕਾਰਾਂ ਨੂੰ ਹੀ ਵਾਧੂ 5 ਅੰਕ ਦਿੱਤੇ ਗਏ ਸਨ ਪਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਤੇ ਕੰਮ ਵਾਲਿਆਂ ਨੂੰ ਨਹੀਂ ਦਿੱਤੇ ਸਨ। 

ਇਨ੍ਹਾਂ ਸਾਰੀਆਂ ਪਟੀਸ਼ਨਾਂ ‘ਤੇ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਇਸ ਨਿਯੁਕਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ, ਹਾਲਾਂਕਿ ਇਸ ਮਾਮਲੇ ‘ਚ ਹਾਈਕੋਰਟ ਦੇ ਆਦੇਸ਼ਾਂ ਦਾ ਵੇਰਵਾ ਆਉਣਾ ਬਾਕੀ ਹੈ, ਜਿਸ ਤੋਂ ਬਾਅਦ ਇਸ ਮਾਮਲੇ 'ਚ ਸਰਕਾਰ ਨੂੰ ਅਗਲੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। 

 

Have something to say? Post your comment

Subscribe