Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (10 ਅਗਸਤ 2022)💐

August 10, 2022 07:10 AM

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਪੰਜਾਬੀ ਵਿਆਖਿਆ

ਬੁੱਧਵਾਰ, 26 ਸਾਵਣ (ਸੰਮਤ 554 ਨਾਨਕਸ਼ਾਹੀ) (ਅੰਗ: 682)

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

धनासरी महला ५ ॥

जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

Dhanaasaree, Fifth Mehl: One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||

 

Have something to say? Post your comment

 

ਹੋਰ ਹੁਕਮਨਾਮਾ ਖ਼ਬਰਾਂ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (22 ਸਤੰਬਰ 2024) 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਸਤੰਬਰ 2024) 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਸਤੰਬਰ 2024) 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਸਤੰਬਰ 2024) 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਸਤੰਬਰ 2024) 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਸਤੰਬਰ 2024) 

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 ਸਤੰਬਰ 2024) 

 
 
 
 
Subscribe