Friday, November 22, 2024
 

ਪੰਜਾਬ

ਆਜ਼ਾਦੀ ਦਿਹਾੜੇ ਮੌਕੇ ਇਨ੍ਹਾਂ ਪੁਲਿਸ ਅਫ਼ਸਰਾਂ ਨੂੰ ਮਿਲਣਗੇ ਉੱਚ ਸਨਮਾਨ, ਦੇਖੋ ਸੂਚੀ

August 14, 2022 09:48 PM

ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਛੇ ਪੀਪੀਐਸ ਅਧਿਕਾਰੀਆਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਿਸ ਮੈਡਲ ਲਈ ਕੀਤੀ ਗਈ ਹੈ।

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਿਤਪਾਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe