ਨਵੀਂ ਦਿੱਲੀ: ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ’ਚ ਜਸ਼ਨ ਦਾ ਮਾਹੌਲ ਹੈ। ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9ਵੀਂ ਵਾਰ ਲਾਲ ਕਿਲ੍ਹੇ ਤੋਂ ਆਜ਼ਾਦੀ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ।
ਰਾਸ਼ਟਰੀ ਝੰਡਾ ਲਹਿਰਾਉਣ ਮਗਰੋਂ ਪ੍ਰਧਾਨ ਮੰਤਰੀ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਮਗਰੋਂ ਐੱਮ. ਆਈ-17 ਵਨ ਵੀ ਹੈਲੀਕਾਪਟਰਾਂ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ।
ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਇਤਿਹਾਸਕ ਲਾਲ ਕਿਲ੍ਹੇ ਦੀ ਹਿਫਾਜ਼ਤ ਲਈ ਬਹੁ ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ।