ਚੰਡੀਗੜ੍ਹ : ਪੰਜਾਬ ਦੇ ਆਗੂ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹਨ। ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 10 ਨੇਤਾਵਾਂ ਦੀ ਸੂਚੀ ਭੇਜੀ ਹੈ। ਜਿਸ ਦੀ ਸੁਰੱਖਿਆ ਦਾ ਧਿਆਨ ਰੱਖਣ ਲਈ ਕਿਹਾ ਗਿਆ ਹੈ। ਪੰਜਾਬ ਵਿੱਚ ਵੀ.ਆਈ.ਪੀਜ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਕਾਫੀ ਸੰਵੇਦਨਸ਼ੀਲ ਬਣ ਗਿਆ ਹੈ। ਦਰਅਸਲ ਸੁਰੱਖਿਆ ਵਿੱਚ ਕਟੌਤੀ ਦੇ ਅਗਲੇ ਹੀ ਦਿਨ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।
ਸੂਤਰਾਂ ਅਨੁਸਾਰ ਪੰਜਾਬ ਦੇ ਡੀਜੀਪੀ ਨੂੰ ਭੇਜੀ ਸੂਚੀ ਵਿੱਚ 4 ਅਜਿਹੇ ਕਾਂਗਰਸੀ ਆਗੂ ਹਨ, ਇਨ੍ਹਾਂ ਵਿੱਚ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਗੁਰਕੀਰਤ ਕੋਟਲੀ, ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਦੇ ਨਾਂ ਸ਼ਾਮਲ ਹਨ। ਗੁਰਕੀਰਤ ਕੋਟਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਵੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੂੰ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਵੱਲ ਧਿਆਨ ਦੇਣ ਲਈ ਕਿਹਾ ਹੈ।