ਮੈਲਬਰਨ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਹੀ ਮਾਮਲਾ ਆਸਟ੍ਰੇਲੀਆ ਦੇ ਮੈਲਬਰਨ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਸੀ।
ਜ਼ਿਕਰਯੋਗ ਹੈ ਕਿ ਮ੍ਰਿਤਕ ਬਲਜਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਇਸ ਅਚਨਚੇਤੀ ਮੌਤ 'ਤੇ ਪੰਜਾਬੀ ਭਾਈਚਾਰੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।