ਮੁਹਾਲੀ - ਜੰਗਲਾਤ ਵਿਭਾਗ 'ਚ ਕਰੋੜਾਂ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਉਹਨਾਂ ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਹਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ।
ਅਦਾਲਤ ਨੇ ਦੋਹਾਂ ਪੱਖਾਂ ਦੀ ਬਹਿਸ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੋਵੇਂ ਹੀ ਜੰਗਲਾਤ ਵਿਭਾਗ 'ਚ ਹੋਏ ਘਪਲੇ 'ਚ ਨਾਮਜ਼ਦ ਹਨ। ਸਰਕਾਰ ਵੱਲੋਂ ਬਹਿਸ ਕਰਦੇ ਹੋਏ ਐਡਵੋਕੇਟ ਜਨਰਲ ਵਿਨੋਦ ਘਈ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਜ਼ਮਾਨਤ ਮਿਲਣ ਨਾਲ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਵੇਗੀ ਕਿਉਂਕਿ ਦੋਸ਼ੀ ਨੇ ਬਹੁਤ ਚਲਾਕੀ ਨਾਲ ਰਿਸ਼ਵਤ ਦੇ ਪੈਸਿਆਂ ਨਾਲ ਪ੍ਰਾਪਰਟੀ ਖ਼ਰੀਦੀ ਹੈ। ਦੱਸ ਦਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ।