ਲੁਧਿਆਣਾ - ਟਰਾਂਸਪੋਰਟ ਟੈਂਡਰ ਘੁਟਾਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਮੰਗਲਵਾਰ ਸ਼ਾਮ ਕਰੀਬ 4 ਵਜੇ ਅਦਾਲਤ ਵਿਚ ਪੇਸ਼ ਕੀਤਾ। ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਆਸ਼ੂ ਨੂੰ ਸਖ਼ਤ ਸੁਰੱਖਿਆ ਵਿਚਕਾਰ ਲੁਧਿਆਣਾ ਦੀ ਅਦਾਲਤ ਵਿਚ ਲਿਆਂਦਾ ਗਿਆ ਸੀ। ਕਾਂਗਰਸੀ ਆਗੂ ਭਾਰਤ ਭੂਸਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਕਹਿ ਕੇ ਵਿਰੋਧ ਕਰ ਰਹੇ ਹਨ।