ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਚੱਕਰਵਾਤੀ ਚੱਕਰ ਕਾਰਨ ਭਾਰੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਪੂਰਬੀ ਰਾਜਸਥਾਨ ਅਤੇ ਨਾਲ ਲੱਗਦੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਉੱਤੇ ਘੱਟ ਦਬਾਅ ਵਾਲਾ ਖੇਤਰ ਹੁਣ ਦੱਖਣੀ ਰਾਜਸਥਾਨ ਦੇ ਕੇਂਦਰੀ ਹਿੱਸਿਆਂ ਵੱਲ ਵਧਿਆ ਹੈ। ਇਸ ਕਾਰਨ ਦੱਖਣੀ-ਪੱਛਮੀ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼, ਉੜੀਸਾ, ਝਾਰਖੰਡ ਅਤੇ ਗੰਗਾ ਪੱਛਮੀ ਬੰਗਾਲ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼, ਰਾਜਸਥਾਨ, ਉੜੀਸਾ, ਝਾਰਖੰਡ, ਉਤਰਾਖੰਡ, ਪੱਛਮੀ ਬੰਗਾਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਕੇਰਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਇਸ ਹਫ਼ਤੇ ਦਰਮਿਆਨੀ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।